*ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ‘ਚ ਮਿਲੇਗੀ ਗਰਮੀ ਤੋਂ ਰਾਹਤ, ਦੋ ਦਿਨ ਹੋਏਗੀ ਬਾਰਸ਼*

0
110

29 ਮਈ (ਸਾਰਾ ਯਹਾਂ/ਬਿਊਰੋ ਨਿਊਜ਼)ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਅੱਜ ਵੀ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 

ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿੱਚ ਪਿਛਲੇ ਕਈ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਅੱਜ ਵੀ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 

ਇਸ ਦੇ ਨਾਲ ਹੀ ਰਾਹਤ ਦੀ ਗੱਲ ਹੈ ਕਿ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਹੀ ਹੈ। ਇਸ ਕਾਰਨ 1 ਤੇ 2 ਜੂਨ ਨੂੰ ਹਲਕੀ ਬਾਰਸ਼ ਹੋ ਸਕਦੀ ਹੈ। ਇਸ ਕਾਰਨ ਤਾਪਮਾਨ ‘ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ।

ਮੌਸਮ ਵਿਭਾਗ ਨੇ ਬੁੱਧਵਾਰ ਨੂੰ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਵੀਰਵਾਰ ਲਈ ਔਰੇਂਜ ਅਲਰਟ ਤੇ ਸ਼ੁੱਕਰਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਇਹ ਅਲਰਟ ਪਿਛਲੇ ਕਈ ਦਿਨਾਂ ਤੋਂ ਤਾਪਮਾਨ 45 ਡਿਗਰੀ ਰਹਿਣ ਕਰਕੇ ਜਾਰੀ ਕੀਤਾ ਗਿਆ ਹੈ।

ਮੰਗਲਵਾਰ ਨੂੰ ਚੰਡੀਗੜ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਰਿਹਾ, ਜੋ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਸੀ। 17 ਮਈ ਨੂੰ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਦਰਜ ਕੀਤਾ ਗਿਆ ਸੀ ਜੋ ਇਸ ਸਾਲ ਦਾ ਸਭ ਤੋਂ ਵੱਧ ਤਾਪਮਾਨ ਸੀ ਪਰ ਮੰਗਲਵਾਰ ਨੂੰ ਤਾਪਮਾਨ 45 ਡਿਗਰੀ ਤੱਕ ਪਹੁੰਚ ਗਿਆ।

ਉਧਰ, ਵਧਦੀ ਗਰਮੀ ਕਾਰਨ ਬਿਜਲੀ ਤੇ ਪਾਣੀ ਦੀ ਮੰਗ ਵਧ ਗਈ ਹੈ। ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੱਖੇ, ਕੂਲਰ ਤੇ ਏਸੀ ਵਰਗੇ ਉਪਕਰਨਾਂ ਦੇ ਚੱਲਣ ਕਾਰਨ ਲੋਡ ਵਧ ਗਿਆ ਹੈ। ਇਸ ਦਾ ਸਿੱਧਾ ਅਸਰ ਸਬੰਧਤ ਫੀਡਰ ਦੇ ਟਰਾਂਸਫਾਰਮਰ ’ਤੇ ਪਿਆ ਹੈ। ਇਸ ਕਾਰਨ ਫਿਊਜ਼ ਉੱਡਣ ਦੀ ਸਮੱਸਿਆ ਵੀ ਪੈਦਾ ਹੋ ਗਈ ਹੈ। 

ਇਸ ਕਾਰਨ ਬਿਜਲੀ ਦੇ ਕੱਟ ਵੀ ਲੱਗ ਰਹੇ ਹਨ। ਪਾਣੀ ਦੀ ਮੰਗ ਵਧਣ ਕਾਰਨ ਪਾਣੀ ਦਾ ਪ੍ਰੈਸ਼ਰ ਘੱਟ ਹੋ ਗਿਆ ਹੈ। ਘੱਟ ਪ੍ਰੈਸ਼ਰ ਕਾਰਨ ਉਪਰਲੀਆਂ ਮੰਜ਼ਲਾਂ ਤੱਕ ਪਾਣੀ ਨਹੀਂ ਪਹੁੰਚ ਰਿਹਾ। ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

NO COMMENTS