
ਚੰਡੀਗੜ੍ਹ 30,ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਚਕੁੱਲਾ ਅਤੇ ਮੁਹਾਲੀ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀਕੈਂਡ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ।ਚੰਡੀਗੜ੍ਹ ਵਿੱਚ ਅੱਜ ਰਾਤ ਤੋਂ ਸੋਮਵਾਰ ਸਵੇਰ ਤੱਕ ਵੀਕੈਂਡ ਕਰਫਿਊ ਜਾਰੀ ਰਹੇਗਾ।ਕੋਰੋਨਾ ਦਾ ਹਲਾਤ ਦਿਨੋਂ ਦਿਨ ਬੇਹੱਦ ਖਰਾਬ ਹੁੰਦੇ ਜਾ ਰਹੇ ਹਨ।ਪਿੱਛਲੇ 24 ਘੰਟੇ ਵਿੱਚ ਕੋਰੋਨਾ ਦੇ 724 ਨਵੇਂ ਮਾਮਲੇ ਸਾਹਮਣੇ ਆਏ ਜਦਕਿ 13 ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ।
