(ਸਾਰਾ ਯਹਾਂ/ਬਿਊਰੋ ਨਿਊਜ਼ ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਵਾਸਤੇ ਜ਼ਮੀਨ ਲੈਣ ਲਈ ਜ਼ਮੀਨ ਦੇਣ ਦੀ ਅਰਜ਼ੀ ਰਾਹੀਂ ਪੇਸ਼ਕਸ਼ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੈ ਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਸਨੁੰ ਤੁਰੰਤ ਰੱਦ ਕੀਤਾ ਜਾਵੇ।
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਵਫਦ ਨੇ ਰਾਜਪਾਲ ਨੂੰ ਆਖਿਆ ਕਿ ਸਿਰਫ ਸੰਸਦ ਕੋਲ ਹੀ ਇਹ ਸ਼ਕਤੀ ਹੈ ਕਿ ਉਹ ਮੌਜੂਦਾ ਰਾਜਾਂ ਤੇ ਉਹਨਾਂ ਦੀਆਂ ਸਰਹੱਦਾਂ ਵਿਚ ਤਬਦੀਲੀ ਕਰਨ ਦਾ ਕਾਨੂੰਨ ਬਣਾ ਸਕਦੀ ਹੈ। ਵਫਦ ਨੇ ਕਿਹਾ ਕਿ ਹਰਿਆਣਾ ਨੂੰ ਇਹ ਗੱਲ ਸਪਸ਼ਟ ਦੱਸ ਦੇਣੀ ਚਾਹੀਦੀ ਹੈ ਕਿ ਜੇਕਰ ਉਸ