ਚੰਡੀਗੜ੍ਹ ਸਣੇ ਸੂਬੇ ‘ਚ ਦਿਨੇ ਛਾਇਆ ਹਨੇਰਾ, ਮੌਸਮ ਦੀ ਕਰਵਟ ਨਾਲ ਇੱਕ ਵਾਰ ਫੇਰ ਡਿੱਗਿਆ ਪਾਰਾ

0
13

ਚੰਡੀਗੜ੍ਹ: ਚੰਡੀਗੜ੍ਹ ‘ਚ ਬਾਰਸ਼ ਦੇ ਨਾਲ ਮੌਸਮ ਇੱਕ ਵਾਰ ਫੇਰ ਠੰਢਾ ਹੋ ਗਿਆ ਹੈ ਅਤੇ ਇੱਥੇ ਦਿਨ ‘ਚ ਹੀ ਹਨੇਰਾ ਛਾ ਗਿਆ। ਇਸ ਦੇ ਨਾਲ ਹੀ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ‘ਚ ਬਰਫ਼ਬਾਰੀ ਅਤੇ ਮੀਂਹ ਨੇ ਇੱਕ ਵਾਰ ਫਿਰ ਠੰਡ ਵਿੱਚ ਵਾਧਾ ਕਰ ਦਿੱਤਾ ਹੈ। ਉਤਰਾਖੰਡ ਦੇ ਉਚਾਈ ਵਾਲੇ ਇਲਾਕੇ ਅਤੇ ਹੇਮਕੁੰਡ ‘ਚ ਸ਼ੁੱਕਰਵਾਰ ਨੂੰ ਬਰਫ਼ਬਾਰੀ ਜਾਰੀ ਰਹੀ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ‘ਚ ਉੱਚ ਪਹਾੜੀ ਇਲਾਕਿਆਂ ਵਿੱਚ ਤਾਜ਼ਾ ਬਰਫ਼ਬਾਰੀ ਹੋਈ ਅਤੇ ਹੇਠਲੇ ਇਲਾਕਿਆਂ ਵਿੱਚ ਮੀਂਹ ਪਿਆ।

ਮੌਸਮ ਵਿਭਾਗ ਅਨੁਸਾਰ ਇੱਕ ਵਾਰ ਫਿਰ ਪੱਛਮੀ ਗੜਬੜੀ ਦੇ ਐਕਟਿਵ ਹੋਣ ਕਰਕੇ ਭਾਰਤ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਬਾਰਿਸ਼ ਹੋ ਰਹੀ ਹੈ, ਜਦਕਿ ਕੁਝ ਇਲਾਕਿਆਂ ਵਿੱਚ ਗੜ੍ਹੇਮਾਰੀ ਵੀ ਹੋ ਸਕਦੀ ਹੈ, ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ।

ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਲਰਟ ਮੁਤਾਬਕ ਹੇਮਕੁੰਟ ਸਾਹਿਬ, ਬਦਰੀਨਾਥ ਅਤੇ ਕੇਦਾਰਨਾਥ ਵਿੱਚ ਬਰਫ਼ਬਾਰੀ ਜਾਰੀ ਹੈ। ਸ਼ਨੀਵਾਰ ਨੂੰ 3000 ਮੀਟਰ ਤੱਕ ਦੇ ਖੇਤਰਾਂ ਵਿੱਚ ਬਰਫਬਾਰੀ ਹੋ ਸਕਦੀ ਹੈ ਅਤੇ ਹੇਠਲੇ ਇਲਾਕਿਆਂ ਵਿੱਚ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਦਾ ਇਹ ਮਿਜਾਜ਼ ਐਤਵਾਰ ਤੱਕ ਜਾਰੀ ਰਹੇਗਾ।

NO COMMENTS