*ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਦੀਆਂ ਮੁਸ਼ਕਲਾਂ ਅਜੇ ਬਾਕੀ, ਨਿਆਇਕ ਹਿਰਾਸਤ 10 ਮਾਰਚ ਤੱਕ ਵਧਾਈ*

0
12

ਚੰਡੀਗੜ੍ਹ 26,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਭੁਪਿੰਦਰ ਸਿੰਘ ਹਨੀ ਦੀ ਨਿਆਂਇਕ ਹਿਰਾਸਤ ਵਿੱਚ 10 ਮਾਰਚ ਤੱਕ ਵਾਧਾ ਕਰ ਦਿੱਤਾ ਗਿਆ ਹੈ। ਈਡੀ ਨੇ ਹਨੀ ਨੂੰ ਰੇਤ ਮਾਈਨਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਸਥਾਨਕ ਅਦਾਲਤ ਨੇ ਭੁਪਿੰਦਰ ਨੂੰ 11 ਫਰਵਰੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਿਹਾ ਕਿ ਹਨੀ ਨੇ ਪੁੱਛਗਿੱਛ ਦੌਰਾਨ ਬਿਲਕੁਲ ਵੀ ਸਹਿਯੋਗ ਨਹੀਂ ਦਿੱਤਾ।

ਹਨੀ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ 3 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪਿਛਲੇ ਮਹੀਨੇ ਛਾਪੇਮਾਰੀ ਤੋਂ ਬਾਅਦ ਈਡੀ ਨੇ 10 ਕਰੋੜ ਰੁਪਏ ਤੋਂ ਵੱਧ ਨਕਦੀ ਅਤੇ ਕਈ ਦਸਤਾਵੇਜ਼ ਬਰਾਮਦ ਕੀਤੇ ਸਨ, ਜਿਨ੍ਹਾਂ ਚੋਂ 8 ਕਰੋੜ ਰੁਪਏ ਅਤੇ ਜ਼ਿਆਦਾਤਰ ਕਾਗਜ਼ ਇਕੱਲੇ ਹਨੀ ਨਾਲ ਜੁੜੇ ਸਥਾਨਾਂ ਤੋਂ ਜ਼ਬਤ ਕੀਤੇ ਗਏ ਸr। ਇਸ ਤੋਂ ਇਲਾਵਾ 21 ਲੱਖ ਰੁਪਏ ਤੋਂ ਵੱਧ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਜ਼ਬਤ ਕੀਤੀ ਸੀ।

ਕਈ ਸਾਥੀਆਂ ਦੇ ਟਿਕਾਣਿਆਂ ਤੇ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇੱਕ ਦਿਨ ਦੀ ਪੁੱਛਗਿੱਛ ਤੋਂ ਬਾਅਦ ਸਿੰਘ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ। ਈਡੀ ਨੇ ਮੁਹਾਲੀ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਠਾਨਕੋਟ ਵਿੱਚ ਦਰਜਨ ਤੋਂ ਵੱਧ ਥਾਵਾਂ ‘ਤੇ ਮੁਲਜ਼ਮਾਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਵਪਾਰਕ ਅਤੇ ਰਿਹਾਇਸ਼ੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ।

ਫੈਡਰਲ ਏਜੰਸੀ ਨੇ 18 ਅਤੇ 19 ਜਨਵਰੀ ਨੂੰ ਪਿੰਜੌਰ ਰਾਇਲਟੀ ਕੰਪਨੀ ਦੇ ਮਾਲਕ ਕੁਦਰਤਦੀਪ ਸਿੰਘ ਅਤੇ ਉਸ ਦੇ ਸਾਥੀਆਂ ਅਤੇ ਸ਼ੇਅਰਧਾਰਕਾਂ ਕੰਵਰ ਮਹੀਪ ਸਿੰਘ, ਮਨਪ੍ਰੀਤ ਸਿੰਘ, ਸੁਨੀਲ ਕੁਮਾਰ ਜੋਸ਼ੀ, ਜਗਵੀਰ ਇੰਦਰ ਸਿੰਘ ਅਤੇ ਹੋਰ ਦੋਸ਼ੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਅਹਾਤੇ ‘ਤੇ ਛਾਪੇਮਾਰੀ ਕੀਤੀ ਸੀ।

NO COMMENTS