
ਸਰਦੂਲਗੜ੍ਹ31, ਜਨਵਰੀ (ਸਾਰਾ ਯਹਾ /ਬਲਜੀਤ ਪਾਲ):ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਆਸ਼ਾ ਵਰਕਰਾਂ ਨੇ ਰਲ ਕੇ ਪਿੰਡ ਰਾਏਪੁਰ ਵਿਖੇ ਪਲਸ ਪੋਲੀਓ ਮੁਹਿੰਮ ਤਹਿਤ ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਲਾਈਆਂ ਗਈਆਂ। ਪਲਸ ਪੋਲੀਓ ਬੂੰਦਾਂ ਪਿਲਾਉਣ ਦੀ ਰਸਮ ਦਾ ਉਦਘਾਟਨ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਪੰਮੀ ਵੱਲੋਂ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਰਪੰਚ ਸਾਹਿਬ ਨੇ ਕਿਹਾ ਕਿ ਸਾਨੂੰ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਆਪਣੇ ਬੱਚਿਆਂ ਨੂੰ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਲਗਾਏ ਜਾਂਦੇ ਟੀਕੇ ਅਤੇ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਉਣੀਆਂ ਚਾਹੀਦੀਆਂ ਹਨ ਤਾਂ ਕਿ ਬੱਚਿਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲ ਸਕੇ ਇਸ ਮੌਕੇ ਰਾਜ ਸਿੰਘ ਰਾਜੂ, ਸਿਹਤ ਵਿਭਾਗ ਦੇ ਕਰਮਚਾਰੀ ਰਾਜਵਿੰਦਰ ਸਿੰਘ, ਆਸ਼ਾ ਵਰਕਰ ਹਰਦੀਪ ਕੌਰ , ਜਸਵਿੰਦਰ ਸਿੰਘ, ਗੁਰਮੀਤ ਕੌਰ ਅਤੇ ਪਿੰਡ ਵਾਸੀ ਆਦਿ ਹਾਜਰ ਸਨ।
ਕੈਪਸਨ: ਬੱਚੇ ਨੂੰ ਪਲਸ ਪੋਲੀਓ ਵੈਕਸੀਨ ਦੀਆਂ ਬੂੰਦਾ ਪਿਲਾਕੇ ਸੁਰੂਆਤ ਕਰਦੇ ਹੋਏ ਸਰਪੰਚ ਗੁਰਵਿੰਦਰ ਸਿੰਘ ਪੰਮੀ।
