
ਮੋੜ ਮੰਡੀ 06,ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ) ): ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਬਹੁਤ ਵੱਡਾ ਹੁੰਗਾਰਾ ਮਿਲਿਆ ਜਦੋਂ ਗੁਰਜੰਟ ਸਿੰਘ ਸਿਵੀਆਂ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਦੇ ਯਤਨਾਂ ਸਦਕਾ ਨਹਿਰੂ ਯੁਵਾ ਕੇਂਦਰ ਦੇ ਸਾਬਕਾ ਸਟੇਟ ਡਾਇਰੈਕਟਰ ਜਗਜੀਤ ਸਿੰਘ ਮਾਨ, ਜਸਵਿੰਦਰ ਸਿੰਘ ਗੋਨਿਆਣਾ ਸਟੇਟ ਐਵਾਰਡੀ ਹਰਪਾਲ ਸਿੰਘ ਚੀਮਾ ਨੇਤਾ ਵਿਰੋਧੀ ਧਿਰ ਦੀ ਅਗਵਾਈ ਵਿੱਚ ਆਪ ਵਿੱਚ ਸ਼ਾਮਿਲ ਹੋਏ। ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਜਗਜੀਤ ਸਿੰਘ ਮਾਨ ਨੇ ਆਪ ਵਿੱਚ ਸ਼ਾਮਿਲ ਹੋਣ ਦਾ ਮਨ ਬਣਾਇਆ। ਜਗਜੀਤ ਸਿੰਘ ਮਾਨ ਇੱਕ ਸਮਾਜ ਸੇਵੀ ਇਨਸਾਨ ਹਨ ਅਤੇ ਓਹਨਾ ਨੇ ਸਮਾਜ ਭਲਾਈ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ ਅਤੇ ਸਮਾਜਿਕ ਕੰਮਾਂ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਇਸ ਤੋ ਇਲਾਵਾ ਮਾਨ ਧਹਿਲੇ ਸਿੱਖ ਪੈਰਾਗਲਾਈਡਿੰਗ ਪਾਇਲਟ ਵਜੋਂ ਵੀ ਜਾਣੇ ਜਾਂਦੇ ਹਨ ਅਤੇ ਯੂਥ ਕਲੱਬਾ ਵਿੱਚ ਵੀ ਉਹਨਾਂ ਦਾ ਚੰਗਾ ਅਧਾਰ ਹੋ।ਆਮ ਆਦਮੀ ਪਾਰਟੀ ਵਿੱਚ ਆਉਣ ਤੇ ਪਾਰਟੀ ਹਾਈ ਕਮਾਂਡ ਅਤੇ ਪਾਰਟੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਓਹਨਾਂ ਦੇ ਨਾਲਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਬਲਜਿੰਦਰ ਕੌਰ ਤੁੰਗਵਾਲੀ ਸਟੇਟ ਵਾਈਸ ਪ੍ਰੈਜ਼ੀਡੈਂਟ, ਰਕੇਸ਼ ਪੁਰੀ ਜ਼ਿਲ੍ਹਾ ਜਨਰਲ ਸਕੱਤਰ, ਜਤਿੰਦਰ ਸਿੰਘ ਭੱਲਾ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਬਲਕਾਰ ਸਿੰਘ ਭੋਖੜਾ ਜ਼ਿਲ੍ਹਾ ਮੀਡੀਆ ਇੰਚਾਰਜ, ਰਜਨੀਸ਼ ਰਾਜੂ ਸਰਕਲ ਇੰਚਾਰਜ, ਕਮਲਜੀਤ ਕੌਰ ਭੁੱਚੋ ਆਦਿ ਹਾਜ਼ਿਰ ਸਨ।
