*ਜਗਦੀਪ ਜੋਗਾ ਦੇ ਪਿਤਾ ਦੇ ਦਿਹਾਂਤ ਤੇ ਵੱਖ-ਵੱਖ ਸਖਸੀਅਤਾਂ ਵੱਲੋ ਦੁੱਖ ਸਾਂਝਾ ਕੀਤਾ*

0
24

ਸਰਦੂਲਗੜ/ਮਾਨਸਾ 18 ਜੂਨ (ਸਾਰਾ ਯਹਾਂ/ਬਲਜੀਤਪਾਲ): ਫਿਲਮੀ ਕਲਾਕਾਰ, ਟੀ ਵੀ ਅਤੇ ਲਾਇਵ ਸਟੇਜ ਐਂਕਰ ਜਗਦੀਪ ਜੋਗਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨਾਂ ਦੇ ਪਿਤਾ ਸੁਰਜੀਤ ਸਿੰਘ ਦੀ ਸੰਖੇਪ ਬੀਮਾਰੀ ਦੇ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵੱਖ-ਵੱਖ ਰਾਜਨੀਤਕ, ਧਾਰਮਿਕ, ਸਮਾਜਿਕ, ਸੱਭਿਆਚਾਰਕ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਤੋਂ ਇਲਾਵਾ ਸਮੂਹ ਪੱਤਰਕਾਰ ਭਾਈਚਾਰਾ, ਗੀਤਕਾਰ, ਕਲਾਕਾਰ ਅਤੇ ਸੱਭਿਆਚਾਰ ਨਾਲ ਜੁੜੇ ਹੋਏ ਵੱਖ-ਵੱਖ ਵਰਗਾਂ ਦੀਆਂ ਅਹਿਮ ਸ਼ਖ਼ਸੀਅਤਾਂ ਵੱਲੋਂ ਜਗਦੀਪ ਜੋਗੇ ਅਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਸਵ: ਸੁਰਜੀਤ ਸਿੰਘ ਨੂੰ ਆਪਣੇ ਚਰਨਾਂ ਵਿਚ ਨਿਵਾਸ ਸਥਾਨ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।ਸਵ: ਸੁਰਜੀਤ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਮ ਅਰਦਾਸ 20 ਜੂਨ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਸ੍ਰੀ ਭਾਈ ਲਾਲੋ ਜੀ, ਨੇੜੇ ਆਦਰਸ਼ ਨਗਰ ਗੋਨਿਆਣਾ ਰੋਡ ਬਠਿੰਡਾ ਵਿਖੇ ਬਾਅਦ ਦੁਪਹਿਰ 12:30 ਵਜੇ ਪੈਣਗੇ। ਜਿੱਥੇ ਉਨ੍ਹਾਂ ਨੂੰ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।

NO COMMENTS