
ਮਾਨਸਾ/ਜੋਗਾ 30 ਮਾਰਚ : (ਸਾਰਾ ਯਹਾਂ/ ਮੁੱਖ ਸੰਪਾਦਕ ) -ਕਸਬਾ ਜੋਗਾ ਤੋਂ ਪੱਤਰਕਾਰ ਅਤੇ ਉਮੀਦ ਸੇਵਾ ਸੁਸਾਇਟੀ ਅਕਲੀਆ ਦੇ ਚੇਅਰਮੈਨ ਗੋਪਾਲ ਅਕਲੀਆ ਦੇ ਪਿਤਾ ਗੋਰਾ ਲਾਲ ਗੋਇਲ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਅਤੇ ਲੋਕਾਂ ਨੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਅੱਜ ਗੋਪਾਲ ਅਕਲੀਆ ਦੇ ਪਰਿਵਾਰ ਨਾਲ ਭਾਜਪਾ ਆਗੂ ਜਗਦੀਪ ਸਿੰਘ ਨਕਈ ਕੌਮੀ ਡਾਇਰੈਕਟਰ ਇਫਕੋ, ਜਿਲ੍ਹਾ ਯੂਥ ਕਾਂਗਰਸ ਪ੍ਰਧਾਨ ਚੂਸਪਿੰਦਰਬੀਰ ਸਿੰਘ ਚਹਿਲ, ਸਮਾਜ ਸੇਵੀ ਸਾਬਕਾ ਸਰਪੰਚ ਬਲਜਿੰਦਰ ਸਿੰਘ ਘਾਲੀ ਆਦਿ ਵੱਖ-ਵੱਖ ਰਾਜਨੀਤਿਕ ਆਗੂਆਂ ਅਤੇ ਪੰਚਾਂ-ਸਰਪੰਚਾਂ ਤੋਂ ਇਲਾਵਾ ਹੋਰਨਾਂ ਜਥੇਬੰਦੀਆਂ ਦੇ ਆਗੂਆਂ, ਪੱਤਰਕਾਰ ਭਾਈਚਾਰੇ ਨੇ ਦੁੱਖ ਸਾਂਝਾ ਕੀਤਾ। ਇਸ ਮੌਕੇ ਜੈ ਦੁਰਗਾ ਕੀਰਤਨ ਮੰਡਲ ਦੇ ਪ੍ਰਧਾਨ ਭੀਮ ਸੈਨ ਗੋਇਲ, ਸੋਸਾਇਟੀ ਦੇ ਪ੍ਰਧਾਨ ਗੁਰਦੀਪ ਸਿੰਘ, ਯੂਥ ਕਾਂਗਰਸ ਪ੍ਰਧਾਨ ਮਲਕੀਤ ਸਿੰਘ ਸਿੱਧੂ ਆਦਿ ਹਾਜ਼ਰ ਸਨ।
