
ਅੰਮ੍ਰਿਤਸਰ ਨਿਊਜ਼:(ਸਾਰਾ ਯਹਾਂ/ਬਿਊਰੋ ਨਿਊਜ਼ ) ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਤੋਂ ਲਾਂਭੇ ਹੋਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਕੇ ਲਿਖਿਆ, ਕੋਟਿ ਕੋਟਿ ਸ਼ੁਕਰ, ਅਕਾਲ ਪੁਰਖ ਜੀ ਅਤੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹ ਜੀ ਦਾ
Sri Akal Takhat Sahib: ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਗਿਆਨੀ ਰਘਬੀਰ ਸਿੰਘ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਣ ਗਏ ਹਨ। ਗਿਆਨੀ ਰਘਬੀਰ ਸਿੰਘ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ ਪਰ ਹੁਣ ਗਿਆਨੀ ਸੁਲਤਾਨ ਸਿੰਘ ਨੂੰ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ(ਤਲੰਵਡੀ ਸਾਬੋ) ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਉਣਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਤੋਂ ਲਾਂਭੇ ਹੋਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਕੇ ਲਿਖਿਆ, ਕੋਟਿ ਕੋਟਿ ਸ਼ੁਕਰ, ਅਕਾਲ ਪੁਰਖ ਜੀ ਅਤੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹ ਜੀ ਦਾ। ਪਾਤਸ਼ਾਹ ਜੀ! ਅਪਣੀ ਮਿਹਰ ਰੱਖਣਾ ਤੇ ਪਤਿ ਬਖਸ਼ਣਾ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਛੱਡਣ ਦੀ ਇੱਛਾ ਪ੍ਰਗਟਾਈ ਗਈ ਸੀ, ਜਿਸ ਤੋਂ ਬਾਅਦ ਅੰਤ੍ਰਿੰਗ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਦੇ ਜਥੇਦਾਰ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਬਣੇ
