*ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ*

0
18

  ਮਾਨਸਾ  14 ਮਾਰਚ  (ਸਾਰਾ ਯਹਾਂ/  ਮੁੱਖ ਸੰਪਾਦਕ) :ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਦੀਆਂ ਹਦਾਇਤਾਂ ’ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸ਼ਰਮਾ ਦੀ ਅਗਵਾਈ ਵਿੱਚ ਤੰਬਾਕੂਨੋਸ਼ੀ ਵਿਰੋਧੀ ਜਾਗਰੁਕਤਾ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਸਮੁਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਦੀਆਂ ਵੱਖ ਵੱਖ ਟੀਮਾਂ ਵੱਲੋਂ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਤੰਬਾਕੂਨੋਸ਼ੀ ਸਿਹਤ ਲਈ ਬਹੁਤ ਹਾਨੀਕਾਰਕ ਹੈ, ਜਿਸ ਦੇ ਸਮੇਂ ਨਾਲ ਭਿਆਨਕ ਨਤੀਜੇ ਸਾਹਮਣੇ ਆਉਂਦੇ ਹਨ। ਤੰਬਾਕੂਨੋਸ਼ੀ ਦੇ ਸੇਵਨ ਕਾਰਣ ਹਰ ਸਾਲ ਭਾਰਤ ਵਿਚ 12 ਲੱਖ 50 ਹਜ਼ਾਰ ਲੋਕ ਸਮੇਂ ਤੋਂ ਪਹਿਲਾਂ ਕੀਮਤੀ ਜਾਨਾਂ ਗਵਾ ਦਿੰਦੇ ਹਨ। ਕੈਂਸਰ ਤੋਂ ਹੋਣ ਵਾਲੀਆਂ ਮੌਤਾਂ ਵਿਚ ਜ਼ਿਆਦਾਤਰ ਕੇਸ ਅਜਿਹੇ ਹੁੰਦੇ ਹਨ ਜਿੰਨ੍ਹਾਂ ਦਾ ਕਾਰਣ ਤੰਬਾਕੂਨੋਸ਼ੀ ਹੀ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਫੇਫੜਿਆਂ ਅਤੇ ਮੂੰਹ ਦੇ ਕੈਂਸਰ ਦਾ ਕਾਰਣ ਚਬਾਉਣ ਵਾਲਾ ਤੰਬਾਕੂ ਹੁੰਦਾ ਹੈ। ਇਸ ਤੋਂ ਇਲਾਵਾ ਦਿਲ ਦੀਆਂ ਕਈ ਗੰਭੀਰ ਅਤੇ ਜਾਨਲੇਵਾ ਬੀਮਾਰੀਆਂ ਦਾ ਕਾਰਣ ਵੀ ਤੰਬਾਕੂਨੋਸ਼ੀ ਹੁੰਦਾ ਹੈ। ਯੁਵਾ ਵਰਗ ਵਿਚ ਇਸ ਪ੍ਰਤੀ ਚੇਤਨਾ ਨਾਂ ਹੋਣ ਕਾਰਣ ਰੋਜ਼ਾਨਾ ਤੰਬਾਕੂਨੋਸ਼ੀ ਦੀ ਲਤ ਸ਼ੁਰੂ ਕਰਨ ਵਾਲਿਆਂ ਵਿਚ ਵੱਡੀ ਗਿਣਤੀ ਉਨਾਂ ਦੀ ਵੀ ਹੁੰਦੀ ਹੈ ਜੋ ਕਿ 18 ਸਾਲ ਤੋਂ ਘੱਟ ਉਮਰ ਦੇ ਨਾਬਾਲਿਗ ਹੁੰਦੇ ਹਨ। ਇਸ ਲਈ ਸਿਹਤ ਵਿਭਾਗ ਵੱਲੋਂ ਕੋਟਪਾ ਕਾਨੂੰਨ ਨੂੰ ਲਾਗੂ ਕੀਤਾ ਗਿਆ ਹੈ। ਇਸ ਐਕਟ ਨੂੰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿਚ ਸਿਹਤ ਵਿਭਾਗ ਵੱਲੋੰ ਸਮੇਂ-ਸਮੇਂ ’ਤੇ ਛਾਪੇਮਾਰੀ  ਕਰਕੇ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ।
ਸਿਹਤ ਸੁਪਰਵਾਈਜਰ ਗੁਰਜੰਟ ਸਿੰਘ, ਲੀਲਾ ਰਾਮ ਅਤੇ ਜਗਦੀਸ਼ ਸਿੰਘ ਪੱਖੋ ਨੇ ਕਿਹਾ ਕਿ ਲੋਕ ਤੰਬਾਕੂਨੋਸ਼ੀ ਦੇ ਸੇਵਨ ਦੀ ਆਦਤ ਤੋਂ ਆਪਣੇ ਆਪ ਨੂੰ ਦੂਰ ਰੱਖਣ ਅਤੇ ਪਰਿਵਾਰਾਂ ਵਿਚ ਬੱਚਿਆਂ ਅਤੇ ਨੌਜ਼ਵਾਨਾਂ ਨੂੰ ਇਸ ਆਦਤ ਤੋਂ ਬਚਾਉਣ ਦਾ ਹਰ ਸੰਭਵ ਉਪਰਾਲਾ ਕਰਨ

NO COMMENTS