*ਜਨਤਕ ਥਾਵਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ’ਤੇ ਪਾਬੰਦੀ*

0
125

ਮਾਨਸਾ, 06 ਜੂਨ : (ਸਾਰਾ ਯਹਾਂ/ਮੁੱਖ ਸੰਪਾਦਕ)
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ-ਕਾਨੂੰਨ ਬਣਾਏ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਗੰਡਾਸੇ, ਤੇਜ਼ਦਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ ਜਾਂ ਅਸਲਾ ਚੁੱਕਣ ’ਤੇ ਪਾਬੰਦੀ ਲਗਾਈ ਹੈ।
         ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਜੱਥੇਬੰਦੀਆਂ ਜਾਂ ਆਮ ਵਿਅਕਤੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਜਾਂਦਾ ਹੈ ਜਿਸ ਨਾਲ ਆਵਾਜਾਈ ਵਿੱਚ ਵਿਘਨ ਪੈਣ ਅਤੇ ਆਮ ਜੀਵਨ ਅਸਤ-ਵਿਅਸਥ ਹੋਣ ਦਾ ਡਰ ਰਹਿੰਦਾ ਹੈ। ਇਸ ਤਰ੍ਹਾਂ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈੇ।
ਇਹ ਹੁਕਮ 31 ਜੁਲਾਈ 2024 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here