*ਜਨਮਦਿਨ ਮੌਕੇ 127ਵੀਂ ਵਾਰ ਖ਼ੂਨਦਾਨ ਕਰਕੇ ਲੋਕਾਂ ਨੂੰ ਖੂਨਦਾਨ ਕਰਨ ਲਈ ਕੀਤਾ ਪ੍ਰੇਰਿਤ*

0
29

ਮਾਨਸਾ 20,ਦਸੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ) :ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਅਤੇ ਸਵੈਇੱਛਕ ਖੂਨਦਾਨੀ ਸੰਜੀਵ ਪਿੰਕਾ ਨੇ ਅੱਜ ਅਪਣੇ ਜਨਮਦਿਨ ਮੌਕੇ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਖੇ ਜਾ ਕੇ 127ਵੀਂ ਵਾਰ ਖ਼ੂਨਦਾਨ ਕੀਤਾ।
ਇਹ ਜਾਣਕਾਰੀ ਦਿੰਦਿਆਂ ਗਰੁੱਪ ਦੇ ਸੀਨੀਅਰ ਮੈਂਬਰ ਸੁਰਿੰਦਰ ਬਾਂਸਲ ਨੇ ਦੱਸਿਆ ਕਿ ਮਾਨਸਾ ਸਾਇਕਲ ਗਰੁੱਪ ਦੇ ਸਾਰੇ ਮੈਂਬਰ ਹੀ ਸਮੇਂ ਸਮੇਂ ਤੇ ਜ਼ਰੂਰਤਮੰਦ ਮਰੀਜ਼ਾਂ ਲਈ ਖੂਨਦਾਨ ਕਰਦੇ ਰਹਿੰਦੇ ਹਨ ਅਤੇ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰਕੇ ਲੋਕਾਂ ਨੂੰ ਸਮਾਜਿਕ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ। ਉਹਨਾਂ ਮਾਨਸਾ ਸਾਇਕਲ ਗਰੁੱਪ ਵਲੋਂ ਜਨਮਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਖੂਨਦਾਨ ਕਰਨ ਦਾ ਮਕਸਦ ਵੀ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ। ਡਾਕਟਰ ਵਰੁਣ ਮਿੱਤਲ ਨੇ ਦੱਸਿਆ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਅਤੇ ਖੂਨਦਾਨ ਕਰਨ ਉਪਰੰਤ ਕੁੱਝ ਸਮਾਂ ਬਾਅਦ ਹੀ ਖੂਨਦਾਨੀ ਆਮ ਵਾਂਗ ਕੰਮ ਕਰ ਸਕਦਾ ਹੈ ਇਸ ਲਈ ਹਰੇਕ ਅਠਾਰ੍ਹਾਂ ਸਾਲ ਤੋਂ ਵੱਧ ਉਮਰ ਦੇ ਇਨਸਾਨ ਨੂੰ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰਨਾ ਚਾਹੀਦਾ ਹੈ।
ਇਸ ਮੌਕੇ ਡਾਕਟਰ ਵਰੁਣ ਮਿੱਤਲ,ਪਰਵੀਨ ਟੋਨੀ ਸ਼ਰਮਾਂ, ਬਲਜੀਤ ਕੜਵਲ, ਅਨਿਲ ਸੇਠੀ, ਸੁਰਿੰਦਰ ਬਾਂਸਲ ਅਤੇ ਬਲੱਡ ਬੈਂਕ ਅਮਨ੍ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here