
ਬੁਢਲਾਡਾ 3 ਜੁਲਾਈ (ਸਾਰਾ ਯਹਾਂ/ਅਮਨ ਮਹਿਤਾ): ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਜੈਨੀ ਕਾਠ ਨੇ ਆਪਣੇ ਜਨਮ ਦਿਨ ਦੇ ਮੌਕੇ ਤੇ ਖ਼ੂਨਦਾਨ ਕਰਕੇ ਸਮਾਜ ਨੂੰ ਇੱਕ ਚੰਗੀ ਸੇਧ ਪ੍ਰਦਾਨ ਕੀਤੀ ਹੈ। ਇਸ ਮੌਕੇ ਉਹਨਾ ਕਿਹਾ ਕਿ ਆਪਣੇ ਜਨਮ ਦਿਨ ਦੇ ਮੌਕੇ ਤੇ ਖੂਨਦਾਨ ਕਰਕੇ ਇਲਾਕੇ ਦੇ ਨੌਜਵਾਨਾਂ ਨੂੰ ਨਵੀਂ ਸੇਧ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡੀ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਅਤੇ ਇਹੋ ਜਿਹੇ ਸਮਾਜ ਭਲਾਈ ਦੇ ਕੰਮਾਂ ਵਿੱਚ ਵਧ ਚੜ੍ਹ ਇਹ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ 20 ਵੀ ਵਾਰ ਅਤੇ ਪ੍ਰੀਸ਼ਦ ਦੇ ਮੈਬਰ ਮੁਕੇਸ਼ ਕੁਮਾਰ ਗਰਗ ਐਡਵੋਕੇਟ ਵੱਲੋਂ ਵੀ 8 ਵੀ ਵਾਰ ਖੂਨਦਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਮਾਂ ਕਰਨ ਨਾਲ ਸਾਡੇ ਸਰੀਰ ਵਿੱਚ ਖ਼ੂਨ ਦੀ ਕਮੀ ਨਹੀਂ ਹੁੰਦੀ ਬਲਕਿ ਨਵਾਂ ਖੂਨ ਬਣ ਕੇ ਤਿਆਰ ਹੁੰਦਾ ਹੈ ਅਤੇ ਕਿਸੇ ਦੀ ਜਾਨ ਵੀ ਬਚਾਈ ਜਾ ਸਕਦੀ ਹੈ ਸੋ ਸਾਨੂੰ ਸਾਰਿਆਂ ਨੂੰ ਵੱਖ ਕਰ ਕੇ ਖ਼ੂਨਦਾਨ ਕਰਨਾ ਚਾਹੀਦਾ ਹੈ।
