*ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ*

0
45

ਮਾਨਸਾ, 16 ਮਈ : (ਸਾਰਾ ਯਹਾਂ/ਮੁੱਖ ਸੰਪਾਦਕ)
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜਨਰਲ ਅਬਜ਼ਰਵਰ ਡਾ. ਐਸ. ਪ੍ਰਭਾਕਰ, ਆਈ.ਏ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਮੌਜੂਦਗੀ ਵਿਚ ਐਨ.ਆਈ.ਸੀ. ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਹੋਈ।
ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਨੂੰ ਅੰਤਿਮ ਰੂਪ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਪੋਲਿੰਗ ਸਟਾਫ ਦੇ ਡਿਊਟੀ ਆਰਡਰ ਸਬੰਧਤ ਵਿਭਾਗਾਂ ਦੇ ਮੁੱਖੀਆਂ ਨੂੰ ਸੌਂਪ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 645 ਪੋਲਿੰਗ  ਬੂਥਾਂ ਲਈ ਸਟਾਫ ਦਾ ਡਾਟਾ ਇਕੱਠਾ ਕਰਕੇ ਲੋਕ ਸਭਾ ਚੋਣਾਂ ਲਈ ਪੋਲਿੰਗ ਸਟਾਫ ਦੀ ਡਿਊਟੀ ਲਗਾ ਦਿੱਤੀ ਗਈ ਹੈ ਅਤੇ ਉਕਤ ਸਟਾਫ ਤੋਂ ਇਲਾਵਾ ਰਿਜ਼ਰਵ ਸਟਾਫ ਅਤੇ ਲੋੜ ਪੈਣ ’ਤੇ ਹੋਰ ਕਰਮਚਾਰੀਆਂ ਦੀ ਵੀ ਨਿਯੁਕਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਕਤ ਪੋਲਿੰਗ ਸਟਾਫ ਵੋਟ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਲਈ ਪੋਲਿੰਗ ਪਾਰਟੀਆਂ ਬਣਾ ਕੇ ਭੇਜ ਦਿੱਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਪੋਲਿੰਗ ਸਟਾਫ ਦੀ ਰਿਹਰਸਲ 19 ਮਈ 2024 ਨੂੰ ਹੋਵੇਗੀ। ਮਾਨਸਾ ਵਿਧਾਨ ਸਭਾ ਹਲਕੇ ਦੀ ਰਿਹਰਸਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਸਰਦੂਲਗੜ੍ਹ ਹਲਕੇ ਦੀ ਰਿਹਰਸਲ ਸ੍ਰ ਬਲਰਾਜ ਸਿੰਘ ਭੂੰਦੜ ਯੂਨਵਰਸਿਟੀ ਕੈਂਪਸ ਸਰਦੂਲਗੜ੍ਹ ਅਤੇ ਬੁਢਲਾਡਾ ਹਲਕੇ ਦੀ ਰਿਹਰਸਲ ਕ੍ਰਿਸ਼ਨਾ ਕਾਲਜ ਰੱਲੀ ਵਿਖੇ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਨਿਯੁਕਤ ਕੀਤੇ ਗਏ ਪੋਲਿੰਗ ਸਟਾਫ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ 01 ਜੂਨ 2024 ਨੂੰ ਹੋਣਗੀਆਂ ਅਤੇ 04 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਐਮ.ਸੀ.ਐਮ.ਸੀ ਕਮੇਟੀ ਗਠਿਤ ਕਰਕੇ ਪੇਡ ਨਿਊਜ਼ ’ਤੇ ਨਜ਼ਰ ਰੱਖੀ ਜਾ ਰਹੀ ਹੈ, ਉੱਥੇ ਸੀ-ਵਿਜ਼ਲ ਐਪ ਰਾਹੀਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ’ਤੇ ਵੀ ਤੁਰੰਤ ਐਕਸ਼ਨ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਜੌਨੀ ਮਲਿਕ, ਚੋਣ ਕਾਨੂੰਗੋ ਸ੍ਰੀ ਵਰੁਣ ਕੁਮਾਰ ਅਤੇ ਲੈਕਚਰਾਰ ਵਿਨੈ ਕੁਮਾਰ ਹਾਜ਼ਰ ਸਨ। 

NO COMMENTS