*ਜਨਰਲ ਅਬਜ਼ਰਵਰ ਨੇ ਐਮ.ਸੀ.ਐਮ.ਸੀ. ਸਮੇਤ ਵੱਖ-ਵੱਖ ਬੂਥਾਂ ’ਤੇ ਵੋਟਿੰਗ ਪ੍ਰਕਿਰਿਆ ਦਾ ਲਿਆ ਜਾਇਜ਼ਾ*

0
5

ਮਾਨਸਾ, 20 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਚੱਲ ਰਹੀ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅੱਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ ਸ਼੍ਰੀ ਚੰਦੇਰਸ਼ ਕੁਮਾਰ ਨੇ ਸਥਾਨਕ ਮਾਤਾ ਸੁੰਦਰੀ ਕਾਲਜ ਵਿਖੇ ਬਣੇ ਪਿੰਕ ਬੂਥ ਸਮੇਤ ਹੋਰਨਾਂ ਬੂਥਾਂ ਅਤੇ ਜ਼ਿਲਾ ਪੱਧਰੀ ਐਮ.ਸੀ.ਐਮ.ਸੀ. (ਮੀਡੀਆ ਮੋਨੀਟਰਿੰਗ ਐਂਡ ਸਰਟੀਫਿਕੇਸ਼ਨ ਕਮੇਟੀ) ਦੇ ਕਾਰਜਾਂ ਦਾ ਜਾਇਜ਼ਾ ਲਿਆ। ਸ਼੍ਰੀ ਚੰਦਰੇਸ਼ ਕੁਮਾਰ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਥਾਪਿਤ ਐਮ.ਸੀ.ਐਮ.ਸੀ. ਵੱਲੋਂ ਪਿੰ੍ਰਟ ਮੀਡੀਆ ਅਤੇ ਇਲੈਕਟੋ੍ਰਨਿਕ ਮੀਡੀਆ ’ਤੇ ਮੁੱਲ ਦੀਆਂ ਖ਼ਬਰਾਂ ਸਮੇਤ ਇਸ਼ਤਿਹਾਰਾਂ ’ਤੇ ਰੱਖੀ ਜਾ ਰਹੀ ਨਜ਼ਰਸ਼ਾਨੀ ’ਤੇ ਸ਼ੰਤੁਸ਼ਟੀ ਪ੍ਰਗਟ ਕੀਤੀ। ਉਨਾਂ ਸਮੂਹ ਵੋਟਰਾਂ ਨੂੰ ਜ਼ਿਲਾ ਮਾਨਸਾ ਵਿਖੇ ਵੋਟਿੰਗ ਪ੍ਰਕਿਰਿਆ ਨੂੰ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨਾਲ ਨੇਪਰੇ ਚੜਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਹਰੇਕ ਵੋਟਰ ਨੂੰ ਆਪਣੇ ਜ਼ਮਹੂਰੀ ਹੱਕ ਦੀ ਵਰਤੋਂ ਲਾਜ਼ਮੀ ਅਤੇ ਆਪਣੇ ਪਸੰਦੀਦਾ ਉਮੀਦਵਾਰ ਨੂੰ ਵੋਟ ਪਾ ਕੇ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਵੋਟ ਹਰੇਕ ਨਾਗਰਿਕ ਦਾ ਸੰਵਿਧਾਨਿਕ ਹੱਕ ਹੈ, ਜਿਸਦਾ ਇਸਤੇਮਾਲ ਕਰਨਾ ਸਾਡਾ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ। 

NO COMMENTS