*ਜਨਰਲ ਨਿਗਰਾਨ ਨੇ ਮਾਨਸਾ ਲਿਆ ਈ.ਵੀ.ਐਮਜ਼. ਤਿਆਰੀਆਂ ਦਾ ਜਾਇਜ਼ਾ*

0
17

ਮਾਨਸਾ, 12 ਫਰਵਰੀ (ਸਾਰਾ ਯਹਾਂ/ ਬੀਰਬਲ ਧਾਲੀਵਾਲ ) :  ਵਿਧਾਨ ਸਭਾ ਚੋਣਾਂ-2022 ਲਈ ਮਾਨਸਾ ਜ਼ਿਲੇ ਵਿੱਚ ਤਾਇਨਾਤ ਜਨਰਲ ਨਿਗਰਾਨ ਸ਼੍ਰੀ ਚੰਦਰੇਸ਼ ਕੁਮਾਰ ਨੇ ਅੱਜ ਮਾਨਸਾ ਅਤੇ ਸਰਦੂਲਗੜ ਦੀਆਂ ਇਲੈਕਟੋ੍ਰਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼.) ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਦਾ ਦੌਰਾ ਕੀਤਾ। ਇਸ ਦੌਰਾਨ ਅਬਜ਼ਰਵਰ ਵੱਲੋਂ ਚੋਣਾਂ ਲਈ ਤਿਆਰ ਕੀਤੀਆਂ ਜਾ ਰਹੀਆਂ ਈ.ਵੀ.ਐਮਜ਼ ਦਾ ਨਿਰੀਖਣ ਕੀਤਾ ਗਿਆ ਅਤੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਪੂਰੀ ਸੰਜੀਦਗੀ ਨਾਲ ਇਸ ਕੰਮ ਨੂੰ ਮੁਕੰਮਲ ਕਰਨ ਕਿਉਂਕਿ ਬਾਅਦ ਵਿੱਚ ਇਨਾਂ ਮਸ਼ੀਨਾਂ ਨੂੰ ਸਟਰਾਂਗ ਵਿੱਚ ਲਾੱਕ ਕਰ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਇਨਾਂ ਈ.ਵੀ.ਐਮ. ਮਸ਼ੀਨਾਂ ਦੀ ਚੋਣਾਂ ਤੋਂ ਇੱਕ ਦਿਨ ਪਹਿਲਾਂ ਪੋਲਿੰਗ ਸਟਾਫ਼ ਨੂੰ ਤਰਤੀਬਵਾਰ ਵੰਡ ਕਰ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਚੋਣਾਂ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਚੋਣ ਅਮਲੇ ਦੀ ਬਹੁਤ ਹੀ ਅਹਿਮ ਭੁਮਿਕਾ ਹੁੰਦੀ ਹੈ ਇਸ ਲਈ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਰਿਟਰਨਿੰਗ ਅਧਿਕਾਰੀ-ਕਮ-ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ ਅਤੇ ਰਿਟਰਨਿੰਗ ਅਧਿਕਾਰੀ-ਕਮ-ਐਸ.ਡੀ.ਐਮ. ਸਰਦੂਲਗੜ ਮਨੀਸ਼ਾ ਰਾਣਾ ਅਤੇ ਐਕਸੀਅਨ ਵਾਟਰ ਸਪਲਾਈ ਕੇਵਲ ਕੁਮਾਰ ਮੌਜੂਦ ਸਨ।

LEAVE A REPLY

Please enter your comment!
Please enter your name here