
ਮਾਨਸਾ, 15 ਫਰਵਰੀ:(ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਹੱਲ ਲਈ ’ਆਪ ਦੀ ਸਰਕਾਰ ਆਪ ਦੇ ਦੁਆਰ’ ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਭਖੜਿਆਲ, ਭਾਵਾ, ਬੀਰੇਵਾਲਾ ਡੋਗਰਾ ਅਤੇ ਚੱਕ ਅਲੀਸ਼ੇਰ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਸਹਾਈ ਸਿੱਧ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਕੈਂਪ ਲਾ ਕੇ ਲੋਕਾਂ ਨੂੰ ਸੇਵਾਵਾਂ ਦਾ ਲਾਭ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਦਰ ਤੱਕ ਪਹੁੰਚ ਕੀਤੀ ਜਾ ਰਹੀ ਹੈ ਜਿਸ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਹੋ ਰਹੀ ਹੈ।
ਹਲਕਾ ਵਿਧਾਇਕ ਨੇ ਮੌਕੇ ’ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪਾਂ ਸਬੰਧੀ ਉਨ੍ਹਾਂ ਦੀ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਨੇ ਇਸ ਗੱਲ ’ਤੇ ਖੁਸ਼ੀ ਜ਼ਾਹਰ ਕੀਤੀ ਕਿ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਨੂੰ ਸਲਾਹੁਣ ਦੇ ਨਾਲ-ਨਾਲ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।
ਇਸ ਮੌਕੇ ਤਹਿਸੀਲਦਾਰ ਸੁਖਜਿੰਦਰ ਸਿੰਘ ਟਿਵਾਣਾ, ਨਾਇਬ ਤਹਿਸੀਲਦਾਰ ਪ੍ਰਿਆ ਰਾਣੀ, ਰੀਡਰ ਤਹਿਸੀਲਦਾਰ ਚਤਰ ਸਿੰਘ, ਕੁਲਦੀਪ ਸਿੰਘ ਬੀਰੇਵਾਲਾ ਡੋਗਰਾ, ਬਲਜਿੰਦਰ ਸਿੰਘ ਚੱਕ ਅਲੀਸ਼ੇਰ, ਹਰਵਿੰਦਰ ਸਿੰਘ ਭਖੜਿਆਲ, ਬਿੱਕਰ ਸਿੰਘ, ਨੰਬਰਦਾਰ ਜਸ ਸਿੰਘ ਭਾਵਾ, ਗੁਰਦਸ਼ਨ ਸਿੰਘ ਪਟਵਾਰੀ ਹਾਜ਼ਰ ਸਨ।
