
(ਸਾਰਾ ਯਹਾਂ/ਬਿਊਰੋ ਨਿਊਜ਼ ) : ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੇ ਅੱਜ ਲੋਕ ਸਭਾ ਨੂੰ ਭਰੋਸਾ ਦਿੱਤਾ ਕਿ ਆਦਮਪੁਰ (ਨੇੜੇ ਜਲੰਧਰ) ਲਈ ਉਡਾਣਾਂ ਮੁੜ ਸ਼ੁਰੂ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸਿੰਧੀਆ ਨੇ ਕਿਹਾ ਕਿ ਉਡਾਣ ਸਕੀਮ ਤਹਿਤ ਆਦਮਪੁਰ ਤੋਂ ਤਿੰਨ ਰੂਟ ਹਨ।
