
(ਸਾਰਾ ਯਹਾਂ/ਬਿਊਰੋ ਨਿਊਜ਼) ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਅੱਜ ਯਾਨੀ ਸ਼ੁੱਕਰਵਾਰ ਨੂੰ ਸ਼ੋਭਾਯਾਤਰਾ ਕੱਢੀ ਜਾ ਰਹੀ ਹੈ। ਇਸ ਸਬੰਧੀ ਜਲੰਧਰ ਸਿਟੀ ਪੁਲਿਸ ਨੇ ਕਈ ਪੁਆਇੰਟਾਂ ਤੋਂ ਟਰੈਫਿਕ ਨੂੰ ਮੋੜ ਦਿੱਤਾ ਹੈ।
ਜਲੰਧਰ ‘ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੀ ਬੂਟਾ ਮੰਡੀ ‘ਚ ਸਤਿਗੁਰੂ ਰਵਿਦਾਸ ਧਾਮ ਵਿਖੇ 22 ਤੋਂ 25 ਫਰਵਰੀ ਤੱਕ ਮੇਲਾ ਲਗਾਇਆ ਜਾ ਰਿਹਾ ਹੈ।
ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਅੱਜ ਯਾਨੀ ਸ਼ੁੱਕਰਵਾਰ ਨੂੰ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਸਬੰਧੀ ਜਲੰਧਰ ਸਿਟੀ ਪੁਲਿਸ ਨੇ ਕਈ ਪੁਆਇੰਟਾਂ ਤੋਂ ਟ੍ਰੈਫਿਕ ਨੂੰ ਮੋੜ ਦਿੱਤਾ ਹੈ।
ਇਸ ਦੇ ਨਾਲ ਹੀ ਕਾਂਗਰਸ ਦੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ, ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਹੋਰ ਸਿਆਸੀ ਆਗੂ ਵੀ ਮੱਥਾ ਟੇਕਣ ਲਈ ਪਹੁੰਚੇ। ਉੱਥੇ ਹੀ ਸੁਰੱਖਿਆ ਲਈ ਸ਼ਹਿਰ ਵਿੱਚ 1000 ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਗਏ।
