*ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਕੜਿੱਕੀ ‘ਚ ਫਸੀ ਮਾਨ ਸਰਕਾਰ, ਪੁਰਾਣੀ ਪੈਨਸ਼ਨ ਸਕੀਮ ਪਾ ਸਕਦੀ ਹੈ ਬੇੜੀ ਵਿੱਚ ਵੱਟੇ*

0
78

(ਸਾਰਾ ਯਹਾਂ/ਬਿਊਰੋ ਨਿਊਜ਼ ):   CPFEU/NMOPS ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲਗਾਤਾਰ ਪੰਜਾਬ ਸਮੇਤ ਦੇਸ਼ ਭਰ ਵਿੱਚ ਸ਼ੰਘਰਸ਼ ਕਰ ਰਹੀ ਹੈ। CPFEU ਵੱਲੋ ਜਲੰਧਰ ਜ਼ਿਮਨੀ ਚੋਣ ਦਾ ਵਿਰੋਧ ਕੀਤੇ ਜਾਣ ਦੇ ਐਲਾਨ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਦੇ ਫੈਸਲੇ ਕਾਰਨ ਜਲੰਧਰ ਪ੍ਰਸ਼ਾਸ਼ਨ ਵੱਲੋ ਅੱਜ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਵਫ਼ਦ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਵਾਈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਤਿਆਰ ਹੈ ਪਰ ਸੂਬਾ ਸਰਕਾਰ ਕੇਂਦਰ ਸਰਕਾਰ ਪਾਸ ਮੌਜੂਦ ਮੁਲਾਜ਼ਮਾਂ ਦਾ ਤਕਰੀਬਨ 18000 ਹਜ਼ਾਰ ਕਰੋੜ ਰੁਪਏ ਦਾ ਫੰਡ ਵਾਪਿਸ ਲੈਣ ਦਾ ਯਤਨ ਕਰ ਰਹੀ ਹੈ, ਪਰ ਯੂਨੀਅਨ ਵੱਲੋ ਸੂਬਾ ਪ੍ਰਧਾਨ ਸੁਖਜੀਤ ਸਿੰਘ ਵੱਲੋਂ ਦਿੱਤੀਆਂ ਗਈਆਂ ਦਲੀਲਾਂ ਨੂੰ ਮੁੱਖ ਰੱਖਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੇ ਪੱਧਰ ਤੇ ਹੋਣ ਵਾਲੀ ਕਾਰਵਾਈ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦੇਣਗੇ।

ਯੂਨੀਅਨ ਵੱਲੋ ਕਿਹਾ ਗਿਆ ਕਿ ਤੁਸੀਂ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੋ। ਸਾਡਾ ਜੋ ਪੈਸਾ ਕੇਂਦਰ ਸਰਕਾਰ ਪਾਸ ਹੈ ਉਸ ਨੂੰ ਵਾਪਿਸ ਲੈਣ ਲਈ ਅਸੀਂ ਕੇਂਦਰ ਸਰਕਾਰ ਦੇ ਖ਼ਿਲਾਫ਼ ਸ਼ੰਘਰਸ਼ ਕਰਕੇ ਵਾਪਿਸ ਲੈ ਲਵਾਂਗੇ ਕਿਉਂਕਿ NMOPS ਵੱਲੋ ਦੇਸ਼ ਭਰ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਸ਼ੰਘਰਸ਼ ਤੇਜ ਕੀਤਾ ਹੋਇਆ ਹੈ। ਜਿਸ ਤਹਿਤ ਮਿਤੀ 16-04-2023 ਨੂੰ ਦੇਸ਼ ਭਰ ਦੇ ਸਮੂਹ ਜਿਲਿਆ ਵਿੱਚ ਪੈਨਸ਼ਨ ਸੰਵਿਧਾਨਿਕ ਮਾਰਚ ਕੀਤਾ ਜਾ ਰਿਹਾ ਹੈ ਅਤੇ ਹੋਰ ਵੀ ਕੋਮੀ ਪੱਧਰ ਦੇ ਪ੍ਰੋਗਰਾਮ ਦਿੱਤੇ ਗਏ ਹਨ।

ਜਿਸ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਜਲਦ ਹੀ ਇਸ ਬਾਰੇ ਫੈਸਲਾ ਲੈ ਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦੇਣਗੇ। ਯੂਨੀਅਨ ਵੱਲੋ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਗਿਆ ਕਿ ਜੇਕਰ ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾ ਪੈਨਸ਼ਨ ਬਹਾਲ ਨਾ ਹੋਈ ਤਾ ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਜ਼ਿਮਨੀ ਚੋਣ ਵਿੱਚ ਸਰਕਾਰ ਦਾ ਜ਼ੋਰਦਾਰ ਵਿਰੋਧ ਕਰੇਗੀ।

NO COMMENTS