*ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਐਲਾਨਿਆਂ ਉਮੀਦਵਾਰ, ਜਾਣੋ ਕਿਸ ਨੂੰ ਮਿਲੀ ਟਿਕਟ*

0
171

(ਸਾਰਾ ਯਹਾਂ/  ਮੁੱਖ ਸੰਪਾਦਕ)  : ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਜ਼ਿਮਨੀ ਚੋਣ ਲਈ ਕਾਂਗਰਸ ਨੇ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਹੈ। ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਜਨਵਰੀ ‘ਚ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ। ਫਿਲੌਰ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਸੰਤੋਖ ਚੌਧਰੀ ਨੂੰ ਦਿਲ ਦਾ ਦੌਰਾ ਪਿਆ। ਜਲੰਧਰ ਦੀ ਲੋਕ ਸਭਾ ਸੀਟ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਹੈ, ਹਾਲਾਂਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਚੋਣ ਕਮਿਸ਼ਨ ਨੇ ਅਜੇ ਤੱਕ ਉਪ ਚੋਣ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਹੈ।

ਸੰਤੋਖ ਚੌਧਰੀ ਅਮੀਰ ਸਿਆਸੀ ਵਿਰਸੇ ਵਾਲੇ ਪਰਿਵਾਰ ਨਾਲ ਸਬੰਧਤ ਸਨ। ਉਨ੍ਹਾਂ ਦੇ ਪਿਤਾ ਮਾਸਟਰ ਗੁਰਬੰਤ ਸਿੰਘ ਵੀ ਪੰਜਾਬ ਦੇ ਸੱਤ ਵਾਰ ਵਿਧਾਇਕ ਅਤੇ ਸਾਬਕਾ ਖੇਤੀਬਾੜੀ ਮੰਤਰੀ ਰਹੇ ਹਨ। ਸੰਤੋਖ ਚੌਧਰੀ ਦੇ ਵੱਡੇ ਭਰਾ ਜਗਜੀਤ ਸਿੰਘ ਚੌਧਰੀ ਪੰਜ ਵਾਰ ਵਿਧਾਇਕ ਅਤੇ ਲੋਕਲ ਬਾਡੀ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਦਾ ਪੁੱਤਰ ਵਿਕਰਮਜੀਤ ਸਿੰਘ ਵੀ ਫਿਲੌਰ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਹੈ। ਸੰਤੋਖ ਚੌਧਰੀ 2014 ਅਤੇ 2019 ਵਿੱਚ ਲੋਕ ਸਭਾ ਲਈ ਚੁਣੇ ਗਏ ਸਨ। ਉਹ 1992 ਅਤੇ 2002 ਵਿੱਚ ਕਾਂਗਰਸ ਸਰਕਾਰ ਵਿੱਚ ਤਿੰਨ ਵਾਰ ਵਿਧਾਇਕ ਦੇ ਨਾਲ-ਨਾਲ ਮੰਤਰੀ ਵੀ ਰਹੇ।

ਰਾਣਾ ਗੁਰਜੀਤ ਸਿੰਘ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਨਿਯੁਕਤ

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੰਕੇਤ ਦਿੱਤੇ ਸਨ ਕਿ ਸੰਤੋਖ ਦੀ ਚੌਧਰੀ ਪਤਨੀ ਕਰਮਜੀਤ ਕੌਰ ਨੂੰ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਇਸੇ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਤਵਾਰ ਨੂੰ ਕਪੂਰਥਲਾ ਤੋਂ ਪਾਰਟੀ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਜਲੰਧਰ ਲੋਕ ਸਭਾ ਉਪ ਚੋਣ ਲਈ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਕਾਂਗਰਸ ਨੇ ਹਾਲ ਹੀ ਵਿੱਚ ਜਲੰਧਰ ਪਾਰਲੀਮਾਨੀ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ਫਿਲੌਰ, ਨਕੋਦਰ, ਸ਼ਾਹਕੋਟ, ਕਰਤਾਰਪੁਰ, ਜਲੰਧਰ (ਪੱਛਮੀ), ਜਲੰਧਰ (ਕੇਂਦਰੀ), ਜਲੰਧਰ (ਉੱਤਰੀ), ਜਲੰਧਰ (ਕੈਂਟ) ਅਤੇ ਆਦਮਪੁਰ ਲਈ ਕਈ ਆਗੂਆਂ ਅਤੇ ਸਾਬਕਾ ਵਿਧਾਇਕਾਂ ਨੂੰ ਨਾਮਜ਼ਦ ਕੀਤਾ ਹੈ। -ਚਾਰਜ ਅਤੇ ਸਹਿ-ਇੰਚਾਰਜ ਨੂੰ ਨਾਮਜ਼ਦ ਕੀਤਾ ਗਿਆ ਸੀ।

LEAVE A REPLY

Please enter your comment!
Please enter your name here