ਮਾਨਸਾ, 27 ਅਪ੍ਰੈਲ (ਸਾਰਾ ਯਹਾਂ/ ਮੁੱਖ ਸੰਪਾਦਕ) : ਪਿੰਸੀਪਲ ਸ੍ਰੀ ਬੁੱਧਰਾਮ ਹਲਕਾ ਵਿਧਾਇਕ ਬੁਢਲਾਡਾ ਨੇ ਜਲੰਧਰ ਜ਼ਿਮਨੀ ਚੋਣ ਵਿੱਚ ਆਪ ਪਾਰਟੀ ਦੀ ਮਜ਼ਬੂਤ ਸਥਿਤੀ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਕ੍ਰਮਵਾਰ ਦਿੱਲੀ ਤੇ ਪੰਜਾਬ ਵਿੱਚ ਲੋਕਹਿੱਤ ਲਈ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ, ਜੋ ਪਹਿਲੀਆਂ ਪਾਰਟੀਆਂ ਕਰਨ ਤੋਂ ਅਸਮਰੱਥ ਰਹੀਆਂ ਹਨ। ਉਨਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਆਪ ਪਾਰਟੀ ਦੀ ਸਥਿਤੀ ਦਿਨੋ ਦਿਨ ਮਜ਼ਬੂਤ ਹੋ ਰਹੀ ਹੈ ਤੇ ਲੋਕ ਆਪ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ। ਇਹਨਾਂ ਵਿਚਾਰਾਂ ਦਾ ਪ੍ਗਟਾਵਾ ਵਿਧਾਇਕ ਬੁੱਧ ਰਾਮ ਨੇ ਪਾਰਟੀ ਹਲਕਾ ਫਿਲੌਰ ਦੇ ਪਿੰਡ ਬੂੰਡਾਲਾ, ਢੀਂਡਸਾ ਵਿੱਚ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਜਿਮਨੀ ਚੋਣ ਵਿੱਚ ਪਾਰਟੀ ਵਲੋਂ ਡਿਊਟੀ ਲਗਾਈ ਹੈ ਤੇ ਉਹ ਪਾਰਟੀ ਦੇ ਉਮੀਦਵਾਰ ਸੁਸੀਲ ਰਿੰਕੂ ਦੇ ਹੱਕ ਵਿੱਚ ਹਲਕਾ ਫਿਲੋਰ ਵਿਖੇ ਚੋਣ ਮੀਟਿੰਗਾਂ ਕਰ ਰਹੇ ਹਨ
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਮਹਿਜ ਇੱਕ ਸਾਲ ਅੰਦਰ ਕਰਵਾਏ ਗਏ ਵਿਕਾਸ ਕੰਮਾਂ ਤੇ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਤੇ ਆਪ ਪਾਰਟੀ ਦਾ ਦਿਨ-ਬ-ਦਿਨ ਕਾਫਲਾ ਵੱਡਾ ਹੋ ਰਿਹਾ ਹੈ।