
ਮਾਨਸਾ, 06 ਜੂਨ (ਸਾਰਾ ਯਹਾਂ/ ਮੁੱਖ ਸੰਪਾਦਕ) : ਵਿਸ਼ਵ ਵਾਤਾਵਰਣ ਦਿਵਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ’ਤੇ ਸਮੂਹ ਵਿਭਾਗਾਂ ਵੱਲੋਂ ਪੌਦਿਆਂ 5 ਜੁਲਾਈ 2023 ਤੱਕ ਪੌਦੇ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਹਰਿਆ ਭਰਿਆ ਬਣਾਇਆ ਜਾ ਸਕੇ। ਇਸ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸੋਸ਼ਲ ਸਟਾਫ ਅਤੇ ਵੱਲੋਂ ਵਾਟਰ ਵਰਕਸਾਂ ਅੰਦਰ ਵੱਖ ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ।
ਸੀ.ਡੀ.ਐਸ. ਬੀਨੂ ਰਾਣੀ ਅਤੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੌਦੇ ਲਗਾਉਣ ਦੇ ਨਾਲ ਨਾਲ ਧਰਤੀ, ਪਾਣੀ ਅਤੇ ਹਵਾ ਨੂੰ ਬਚਾਉਣ ਲਈ ਸਲੋਗਨ ਅਤੇ ਪੇਂਟਿੰਗਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਲੇ ਦੁਆਲੇ ਨੂੰ ਹਰਿਆ ਭਰਿਆ ਬਣਾਉਣ ਲਈ ਹਰ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ।
