
ਮਾਨਸਾ, 09 ਅਗਸਤ: (ਸਾਰਾ ਯਹਾਂ/ਮੁੱਖ ਸੰਪਾਦਕ ):
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਗਰੁੱਪ ਸੀ ਅਤੇ ਡੀ ਵਰਕਰਾਂ ਲਈ ਛੇ ਰੋਜ਼ਾ ਹੁਨਰ ਸਿਖਲਾਈ ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਸ਼ੁਰੂ ਕਰਵਾਈ ਗਈ ਹੈ। ਇਹ ਜਾਣਕਾਰੀ ਕਾਰਜਕਾਰੀ ਇੰਜੀਨੀਅਰ ਸ੍ਰੀ ਕੇਵਲ ਗਰਗ ਨੇ ਦਿੱਤੀ। ਉਨ੍ਹਾਂ ਨੂੰ ਇਸ ਸਿਖਲਾਈ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਸੈਸ਼ਨ ਵਿਚ 231 ਵਰਕਰਾਂ ਨੂੰ 8 ਬੈਚਾਂ ਵਿਚ ਸਿਖਲਾਈ ਦਿੱਤੀ ਜਾ ਰਹੀ ਹੈ। 5 ਬੈਚ ਸਿਵਲ ਅਤੇ 3 ਬੈਚ ਇਲੈਕਟ੍ਰੀਕਲ ਦੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਵਰਕਰਾਂ ਦੇ ਹੁਨਰ ਵਿਚ ਵਾਧਾ ਕਰਨ ਲਈ ਸਹਾਈ ਸਿੱਧ ਹੋਵੇਗੀ।
