*ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਸੋਸ਼ਲ ਟੀਮ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਪਾਣੀ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਜਾਗਰੂਕ ਕੀਤਾ*

0
2

ਮਾਨਸਾ, 06 ਮਈ (ਸਾਰਾ ਯਹਾਂ/  ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਦੇ ਪਿੰਡਾਂ ਨੂੰ ਖੁੱਲ੍ਹੇ ਵਿਚ ਸ਼ੌਚ ਮੁਕਤ (ਓ.ਡੀ.ਐਫ. ਪਲੱਸ) ਕਰਨ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਦੀ ਸੋਸ਼ਲ ਟੀਮ ਵੱਲੋਂ ਮਨਾਏ ਵਿਸ਼ਵ ਹੱਥ ਧੋਣ ਦਿਵਸ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦੇ ਸਕੂਲਾਂ ਵਿਚ ਬੱਚਿਆਂ ਨੂੰ ਆਲੇ ਦੁਆਲੇ ਦੀ ਸਾਫ ਸਫਾਈ ਰੱਖਣ ਅਤੇ ਪਿੰਡਾਂ ਨੂੰ ਖੁੱਲ੍ਹੇ ਵਿਚ ਸ਼ੌਚ ਮੁਕਤ ਕਰਨ ਬਾਰੇ ਜਾਗਰੂਕ ਕੀਤਾ ਗਿਆ।
ਸੀ.ਡੀ.ਐਸ. ਬੀਨੂ ਰਾਣੀ ਅਤੇ ਹਰਜਿੰਦਰ ਸਿੰਘ ਨੇ ਪਾਣੀ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਪਾਣੀ ਮਨੁੱਖੀ ਜੀਵਨ ਦਾ ਆਧਾਰ ਹੈ, ਇਸ ਤੋਂ ਬਿਨ੍ਹਾਂ ਜੀਵਨ ਸੰਭਵ ਹੀ ਨਹੀਂ ਹੈ। ਇਸ ਲਈ ਸਾਨੂੰ ਪਾਣੀ ਦੀ ਬੜੇ ਹੀ ਸੰਜਮ ਨਾਲ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਰੱਖਣਾ ਇਕ ਅਨੁਸਾਸ਼ਨ ਵਾਲੇ ਇਨਸਾਨ ਹੋਣ ਦਾ ਪ੍ਰਤੀਕ ਹੁੰਦਾ ਹੈ। ਅਜੋਕੇ ਸਮੇਂ ਵਿਚ ਧਰਤੀ, ਪੌਣ ਪਾਣੀ ਦੀ ਸਾਂਭ ਸੰਭਾਲ ਅਤਿ ਜ਼ਰੂਰੀ ਹੈ।
ਇਸ ਮੌਕੇ ਸਮੂਹ ਸਕੂਲੀ ਵਿਦਿਆਰਥੀਆਂ ਨੇ ਪਾਣੀ ਦੀ ਸਾਂਭ ਸੰਭਾਲ ਕਰਨ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣ ਅਤੇ ਹੋਰਨਾਂ ਨੂੰ ਵੀ ਇਸ ਸਬੰਧੀ ਪ੍ਰੇਰਿਤ ਕਰਨ ਦਾ ਪ੍ਰਣ ਲਿਆ।

NO COMMENTS