
ਮਾਨਸਾ, 31 ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ)
ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈ ਵਿਖੇ 6ਵੀਂ ਜਮਾਤ ਵਿਚ ਸਾਲ 2025-26 ਲਈ ਆਲ ਇੰਡੀਆ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 18 ਜਨਵਰੀ, 2025 ਦਿਨ ਸ਼ਨੀਵਾਰ ਨੂੰ ਸਵੇਰੇ 11:30 ਵਜੇ ਤੋਂ ਬਾਅਦ ਦੁਪਹਿਰ 01:30 ਵਜੇ ਤੱਕ ਹੋਵੇਗੀ। ਇਹ ਜਾਣਕਾਰੀ ਪ੍ਰਿੰਸੀਪਲ ਸ੍ਰੀਮਤੀ ਚੰਦਰ ਕਲਾ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਲਈ ਫਾਰਮ ਭਰਨ ਦੀ ਅੰਤਿਮ ਮਿਤੀ 16 ਸਤੰਬਰ, 2024 ਹੈ। ਫਾਰਮ ਭਰਨ ਵਾਲੇ ਵਿਦਿਆਰਥੀ ਨੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਤੋਂ ਤੀਜੀ ਜਮਾਤ 2022-23, ਚੌਥੀ ਜਮਾਤ 2023-24 ਅਤੇ ਪੰਜਵੀਂ ਜਮਾਤ 2024-25 ਵਿਚ ਪਾਸ ਕੀਤੀ ਹੋਣੀ ਲਾਜ਼ਮੀ ਹੈ। ਫਾਰਮ ਭਰਨ ਲਈ ਪੰਜਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀਆਂ ਦਾ ਜਨਮ 01 ਮਈ, 2013 ਤੋਂ 31 ਜੁਲਾਈ 2015 (ਦੋਵੇਂ ਦਿਨ ਮਿਲਾ ਕੇ) ਵਿਚਕਾਰ ਹੋਣਾ ਚਾਹੀਦਾ ਹੈ। ਇਹ ਮੌਕਾ ਪੰਜਵੀਂ ਜਮਾਤ ਵਿਚ ਜ਼ਿਲ੍ਹਾ ਮਾਨਸਾ ’ਚ ਪੜ੍ਹ ਰਹੇ ਵਿਦਿਆਰਥੀਆਂ ਲਈ ਹੈ ਅਤੇ ਵਿਦਿਆਰਥੀ ਦਾ ਜ਼ਿਲ੍ਹਾ ਮਾਨਸਾ ਦਾ ਵਸਨੀਕ ਹੋਣਾ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਪੇਂਡੂ ਖੇਤਰ ਦੇ ਬੱਚਿਆਂ ਲਈ 75 ਫ਼ੀਸਦੀ ਅਤੇ ਸ਼ਹਿਰੀ ਖੇਤਰ ਦੇ ਬੱਚਿਆਂ ਲਈ 25 ਫ਼ੀਸਦੀ ਸੀਟਾਂ ਰਾਖਵੀਆਂ ਹਨ। ਫਾਰਮ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ navodaya.gov.in ’ਤੇ ਭਰੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94785-47460, 98780-85025, 95188-15071 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
