*ਜਸਟਿਸ ਉਦੈ ਉਮੇਸ਼ ਲਲਿਤ ਭਾਰਤ ਦੇ 49ਵੇਂ ਚੀਫ਼ ਜਸਟਿਸ ਨਿਯੁਕਤ*

0
21

10,ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼ ) : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਨਿਯੁਕਤੀ ਵਾਰੰਟ ‘ਤੇ ਹਸਤਾਖਰ ਕਰਨ ਤੋਂ ਬਾਅਦ ਬੁੱਧਵਾਰ ਨੂੰ ਜਸਟਿਸ ਉਦੈ ਉਮੇਸ਼ ਲਲਿਤ ਨੂੰ ਭਾਰਤ ਦੇ 49ਵੇਂ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤਾ ਗਿਆ ਸੀ। 27 ਅਗਸਤ ਨੂੰ ਉਹ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ। 

ਹਾਲ ਹੀ ‘ਚ ਸੁਪਰੀਮ ਕੋਰਟ ਦੇ ਤਤਕਾਲੀ ਚੀਫ ਜਸਟਿਸ ਐੱਨ. ਵੀ. ਰਮਨਾ ਨੇ ਆਪਣੇ ਉੱਤਰਾਧਿਕਾਰੀ ਵਜੋਂ ਜਸਟਿਸ ਉਦੈ ਉਮੇਸ਼ ਲਲਿਤ ਦੇ ਨਾਂ ਦੀ ਸਿਫ਼ਾਰਸ਼ ਕੀਤੀ ਸੀ। ਸਹੁੰ ਚੁੱਕਣ ਤੋਂ ਬਾਅਦ ਜਸਟਿਸ ਲਲਿਤ ਭਾਰਤ ਦੇ 49ਵੇਂ ਚੀਫ਼ ਜਸਟਿਸ ਹੋਣਗੇ। ਐਨ. ਵੀ.ਰਮਨਾ 26 ਅਗਸਤ ਨੂੰ ਆਪਣੇ ਅਹੁਦੇ ਤੋਂ ਸੇਵਾਮੁਕਤ ਹੋ ਰਹੇ ਹਨ।

ਤੈਅ ਪਰੰਪਰਾ ਮੁਤਾਬਕ, ਤਤਕਾਲੀ CJI ਨੂੰ ਆਪਣੇ ਉੱਤਰਾਧਿਕਾਰੀ ਵਜੋਂ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਦੇ ਨਾਮ ਦੀ ਸਿਫ਼ਾਰਸ਼ ਕਰਨੀ ਪੈਂਦੀ ਹੈ। ਜਸਟਿਸ ਉਦੈ ਉਮੇਸ਼ ਲਲਿਤ ਸੀਨੀਆਰਤਾ ਦੇ ਕ੍ਰਮ ਵਿੱਚ ਜਸਟਿਸ ਰਮਨਾ ਤੋਂ ਬਾਅਦ ਦੂਜੇ ਨੰਬਰ ‘ਤੇ ਹਨ।

ਵਕੀਲ ਤੋਂ ਸਿੱਧੇ ਸੁਪਰੀਮ ਕੋਰਟ ਦੇ ਬਣੇ ਜੱਜ 
ਆਪਣੇ ਨਰਮ ਸੁਭਾਅ ਲਈ ਜਾਣੇ ਜਾਂਦੇ ਲਲਿਤ ਦੂਜੇ ਚੀਫ਼ ਜਸਟਿਸ ਹੋਣਗੇ ਜੋ ਸੁਪਰੀਮ ਕੋਰਟ ਦੇ ਜੱਜ ਬਣਨ ਤੋਂ ਪਹਿਲਾਂ ਹਾਈ ਕੋਰਟ ਵਿੱਚ ਜੱਜ ਨਹੀਂ ਸਨ। ਉਹ ਵਕੀਲ ਤੋਂ ਸਿੱਧੇ ਇਸ ਅਹੁਦੇ ਤੱਕ ਪਹੁੰਚੇ ਸਨ। ਉਨ੍ਹਾਂ ਤੋਂ ਪਹਿਲਾਂ 1971 ਵਿੱਚ ਦੇਸ਼ ਦੇ 13ਵੇਂ ਚੀਫ਼ ਜਸਟਿਸ ਐਸਐਮ ਸੀਕਰੀ ਨੇ ਇਹ ਉਪਲਬਧੀ ਹਾਸਲ ਕੀਤੀ ਸੀ।

ਅਯੁੱਧਿਆ ਮਾਮਲੇ ਤੋਂ ਖੁਦ ਨੂੰ ਕੀਤਾ ਸੀ ਵੱਖ
10 ਜਨਵਰੀ 2019 ਨੂੰ, ਜਸਟਿਸ ਯੂਯੂ ਲਲਿਤ ਨੇ ਅਯੁੱਧਿਆ ਮਾਮਲੇ ਦੀ ਸੁਣਵਾਈ ਕਰਨ ਵਾਲੇ 5 ਜੱਜਾਂ ਦੇ ਬੈਂਚ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਸੀ। ਉਹਨਾਂ ਨੇ ਦਲੀਲ ਦਿੱਤੀ ਸੀ ਕਿ ਕਰੀਬ 20 ਸਾਲ ਪਹਿਲਾਂ ਉਹ ਅਯੁੱਧਿਆ ਵਿਵਾਦ ਨਾਲ ਜੁੜੇ ਇੱਕ ਅਪਰਾਧਿਕ ਮਾਮਲੇ ਵਿੱਚ ਯੂਪੀ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਦੇ ਵਕੀਲ ਸਨ।

ਕਾਰਜਕਾਲ ਕਿੰਨੇ ਦਿਨ ਦਾ ਹੋਵੇਗਾ?
ਜੇਕਰ ਜਸਟਿਸ ਯੂਯੂ ਲਲਿਤ ਨੂੰ ਅਗਲੇ ਸੀਜੇਆਈ ਵਜੋਂ ਨਿਯੁਕਤ ਕੀਤਾ ਜਾਂਦਾ ਹੈ, ਤਾਂ ਉਨ੍ਹਾਂ ਦਾ ਕਾਰਜਕਾਲ ਤਿੰਨ ਮਹੀਨਿਆਂ ਤੋਂ ਘੱਟ ਹੋਵੇਗਾ ਅਤੇ ਉਹ 8 ਨਵੰਬਰ ਨੂੰ ਰਿਟਾਇਰ ਹੋ ਜਾਣਗੇ। ਇਸ ਸਮੇਂ ਜਸਟਿਸ ਨਾਥਲਪਤੀ ਵੈਂਕਟ ਰਮਨਾ ਭਾਰਤ ਦੇ 48ਵੇਂ ਚੀਫ਼ ਜਸਟਿਸ ਹਨ। ਉਨ੍ਹਾਂ ਦੀ ਸਿਫ਼ਾਰਿਸ਼ ਸਾਬਕਾ ਜੱਜ ਜਸਟਿਸ ਐਸਏ ਬੋਬੜੇ ਨੇ ਕੀਤੀ ਸੀ।

LEAVE A REPLY

Please enter your comment!
Please enter your name here