ਮਾਨਸਾ, 09 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ): ਜ਼ਿਲ੍ਹਾ ਅਦਾਲਤ ਮਾਨਸਾ ਅਤੇ ਸਬ-ਡਵੀਜ਼ਨ ਅਦਾਲਤ ਬੁਢਲਾਡਾ ਵਿਖੇ ਕੰਮ-ਕਾਜ ਦਾ ਜਾਇਜ਼ਾ ਲੈਣ ਲਈ ਅੱਜ ਮਾਨਯੋਗ ਜਸਟਿਸ ਸ਼੍ਰੀ ਮਹਾਬੀਰ ਸਿੰਘ ਸਿੰਧੂ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵੱਲੋਂ ਨਿਰੀਖੱਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਅਦਾਲਤਾਂ ਦੇ ਚੱਲ ਰਹੇ ਕੰਮ-ਕਾਜ ਦੀ ਬਾਰੀਕੀ ਨਾਲ ਛਾਣਬੀਨ ਕੀਤੀ। ਆਪਣੇ ਅੱਜ ਦੇ ਦੌਰੇ ਦੌਰਾਨ ਸ਼੍ਰੀ ਸਿੰਧੂ ਵੱਲੋਂ ਮਾਨਸਾ ਅਤੇ ਬੁਢਲਾਡਾ ਦੀਆਂ ਅਦਾਲਤਾਂ ਵਿਖੇ ਪੁੱਜੇ ਹੋਏ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਇਸ ਉਪਰੰਤ ਉਨ੍ਹਾਂ ਵੱਲੋਂ ਬਾਰ ਐਸੋਸੀਏਸ਼ਨ ਮਾਨਸਾ ਅਤੇ ਬੁਢਲਾਡਾ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਤੇ ਸ਼ੈਸ਼ਨਜ਼ ਜੱਜ ਸ਼੍ਰੀਮਤੀ ਨਵਜੋਤ ਕੌਰ, ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ, ਐਸ.ਐਸ.ਪੀ. ਸ਼੍ਰੀ ਸੁਰੇਂਦਰ ਲਾਂਬਾ, ਮਨਜੋਤ ਕੌਰ, ਮਨਦੀਪ ਸਿੰਘ ਢਿੱਲੋਂ, ਦਿਨੇਸ਼ ਕੁਮਾਰ (ਐਡੀਸ਼ਨਲ ਜ਼ਿਲ੍ਹਾ ਤੇ ਸ਼ੈਸ਼ਨ ਜੱਜ), ਪ੍ਰਿੰਸੀਪਲ ਜੱਜ ਫੈਮਿਲੀ ਕੋਰਟ-ਕਮ-ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਿਤਾ ਸਿੰਘ, ਸਿਵਲ ਜੱਜ ਸੀਨੀਅਰ ਡਵੀਜ਼ਨ ਸੁਮਿਤ ਭੱਲਾ, ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਮਨਪ੍ਰੀਤ ਕੌਰ, ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸੈਕਟਰੀ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਅਮਨਦੀਪ ਸਿੰਘ, ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਹਰੀਸ਼ ਕੁਮਾਰ, ਸਿਵਲ ਜੱਜ ਜੂਨੀਅਰ ਡਵੀਜ਼ਨ ਦਿਲਸ਼ਾਦ ਕੌਰ, ਸਬ-ਡਵੀਜ਼ਨਲ ਜੂਡੀਸ਼ੀਅਲ ਮੈਜਿਸਟ੍ਰੇਟ ਅਜੇਪਾਲ ਸਿੰਘ ਅਤੇ ਜੂਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਜਗਜੀਤ ਸਿੰਘ ਮੌਜੂਦ ਸਨ।