
ਮਾਨਸਾ, 05 ਅਪ੍ਰੈਲ :(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਜ਼ਿਲ੍ਹਾ ਅਦਾਲਤ ਮਾਨਸਾ ਅਤੇ ਸਬ-ਡਵੀਜ਼ਨ ਅਦਾਲਤ ਬੁਢਲਾਡਾ ਵਿਖੇ ਕੰਮ-ਕਾਜ ਦਾ ਜਾਇਜ਼ਾ ਲੈਣ ਲਈ ਅੱਜ ਮਾਨਯੋਗ ਜਸਟਿਸ ਸ਼੍ਰੀ ਹਰਕੇਸ਼ ਮਨੂਜਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵੱਲੋਂ ਨਿਰੀਖੱਣ ਕੀਤਾ ਗਿਆ।
ਆਪਣੇ ਅੱਜ ਦੇ ਦੌਰੇ ਦੌਰਾਨ ਉਨ੍ਹਾਂ ਵੱਲੋਂ ਮਾਨਸਾ ਅਤੇ ਬੁਢਲਾਡਾ ਦੀਆਂ ਅਦਾਲਤਾਂ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਵੱਲੋਂ ਬਾਰ ਐਸੋਸੀਏਸ਼ਨ ਮਾਨਸਾ ਅਤੇ ਬੁਢਲਾਡਾ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ।
