*ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ*

0
503

ਚੰਡੀਗੜ੍ਹ, 25 ਅਪ੍ਰੈਲ, 2024(ਸਾਰਾ ਯਹਾਂ/ਬਿਊਰੋ ਨਿਊਜ਼)

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਗੁਮਾਨਪੁਰਾ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

———-

NO COMMENTS