ਬੁਢਲਾਡਾ 5 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ) ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪਿੰਡ ਕੁੱਲਰੀਆਂ ਦੇ ਕਾਸ਼ਤਕਾਰ ਕਿਸਾਨਾਂ ਦੇ ਹੱਕ ਵਿੱਚ ਸ਼ੁਰੂ ਕੀਤੇ 20 ਸਤੰਬਰ ਤੋਂ ਜ਼ਮੀਨ ਬਚਾਓ ਮੋਰਚੇ ਦੇ ਪੰਜਵੇਂ ਗੇੜ ਵਿੱਚ ਕਿਸਾਨਾਂ ਦੇ ਕਾਫਲੇ ਵੱਡੀ ਗਿਣਤੀ ਵਿੱਚ ਪਿੰਡ ਕੁਲਰੀਆਂ ਪੁੱਜੇ । ਅੱਜ ਮਾਨਸਾ ਤੋਂ ਇਲਾਵਾ ਮੋਗਾ, ਬਰਨਾਲਾ ਅਤੇ ਫਰੀਦਕੋਟ ਜ਼ਿਲ੍ਹਿਆਂ ਵੱਲੋਂ ਹਾਜ਼ਰੀ ਲਗਵਾਈ ਗਈ । ਇਸ ਮੌਕੇ ਸੰਬੋਧਨ ਕਰਦੇ ਹੋਏ ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਉੱਤੇ ਦੋਸ਼ ਲਾਉਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ, ਭੂੰ ਮਾਫੀਆ ਦੀ ਸ਼ਹਿ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਹਥਿਆ ਰਹੀ ਹੈ । ਉਨ੍ਹਾਂ ਕਿਹਾ ਕਿ ਸੱਤਾਧਾਰੀ ਸਰਕਾਰ ਦੇ ਇਸ ਹੱਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਿਸਾਨਾਂ ਦਾ ਜ਼ਮੀਨਾਂ ਉੱਤੇ ਕਬਜ਼ਾ ਹਰ ਹੀਲੇ ਬਹਾਲ ਰੱਖਿਆ ਜਾਵੇ । ਆਗੂਆਂ ਵੱਲੋਂ ਜ਼ਮੀਨੀ ਘੋਲ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ 14ਵੀਂ ਬਰਸੀ ਪਿੰਡ ਕੁੱਲਰੀਆਂ ਵਿੱਚ ਚੱਲ ਰਹੇ ਮੋਰਚੇ ਵਿੱਚ ਮਨਾਉਣ ਦਾ ਫੈਸਲਾ ਲਿਆ ਗਿਆ । ਸੰਬੋਧਨ ਕਰਨ ਵਾਲੇ ਆਗੂਆਂ ਵਿੱਚ ਕੁਲਵੰਤ ਸਿੰਘ ਕਿਸ਼ਨਗੜ੍ਹ , ਮੱਖਣ ਸਿੰਘ ਭੈਣੀ ਬਾਘਾ, ਲਖਵੀਰ ਸਿੰਘ ਅਕਲੀਆ, ਦੇਵੀ ਰਾਮ ਰੰਘੜਿਆਲ, ਬਲਜਿੰਦਰ ਸਿੰਘ, ਜੋਰਾ ਸਿੰਘ ਫਰੀਦਕੋਟ, ਰਾਜੂ ਸਿੰਘ, ਬਲ ਬਹਾਦਰ ਸਿੰਘ ਮੋਗਾ, ਜਗਦੇਵ ਸਿੰਘ ਕੋਟਲੀ, ਹਰਬੰਸ ਸਿੰਘ ਟਾਂਡੀਆਂ, ਤੇਜ ਰਾਮ ਅਹਿਮਦਪੁਰ, ਮਾਸਟਰ ਮੇਲਾ ਸਿੰਘ, ਸਾਹਿਬ ਸਿੰਘ ਬਡਬਰ, ਕੁਲਵੰਤ ਸਿੰਘ ਸਹਿਣਾ, ਬਲਵਿੰਦਰ ਸ਼ਰਮਾ ਮਲਕਪੁਰ ਸ਼ਾਮਿਲ ਸਨ ।