ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 65, ਬਟਾਲਾ ‘ਚ 11 ਮੌਤਾਂ

0
23

ਚੰਡੀਗੜ੍ਹ/ ਬਟਾਲਾ 01 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ।ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਤੋਂ ਹੁਣ ਹੁਣ ਤੱਕ 11 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ।ਪੰਜਾਬ ਦੇ ਤਿੰਨ ਜ਼ਿਲ੍ਹਿਆਂ ਤੋਂ ਹੁਣ ਤੱਕ ਕੁੱਲ 65 ਲੋਕਾਂ ਦੀ ਮੌਤ ਜ਼ਹਿਰੀਲੀ ਸ਼ਰਾਬ ਨਾਲ ਹੋ ਚੁੱਕੀ ਹੈ।ਇਸ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਤੋਂ 12 ਅਤੇ ਤਰਨਤਾਰਨ ਤੋਂ 42 ਮੌਤਾਂ ਹੋਣ ਦੀ ਖ਼ਬਰ ਹੈ।ਪੁਲਿਸ ਨੇ ਇਸ ਮਾਮਲੇ ‘ਚ ਹਾਲੇ ਤੱਕ ਕੁੱਲ ਅੱਠ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਐਸਐਸਪੀ ਬਟਾਲਾ ਰਸ਼ਪਾਲ ਸਿੰਘ ਮੁਤਾਬਿਕ ਉਹ ਇਸ ਮਾਮਲੇ ‘ਚ ਦੋ ਔਰਤਾਂ ਅਤੇ ਪੰਜ ਹੋਰਾਂ ਖਿਲਾਫ਼ ਮਾਮਲਾ ਦਰਜ ਕਰ ਗ੍ਰਿਫਤਾਰ ਕਰ ਚੁੱਕੀ ਹੈ।ਪੁਲਿਸ ਨੇ ਬੀਤੀ ਰਾਤ ਕਈ ਜਗ੍ਹਾ ਛਾਪੇ ਮਾਰੀ ਕਰ ਵੱਡੀ ਮਾਤਰਾ ‘ਚ ਦੇਸੀ ਸ਼ਰਾਬ ਵੀ ਬਰਾਮਦ ਕੀਤੀ ਹੈ।ਇਸ ਮਾਮਲੇ ‘ਚ ਖਡੂਰ ਸਾਹਿਬ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਦੋ-ਦੋ ਲੱਖ ਰੁਪਏ ਮੁਆਵਜਾ ਦੇਵੇਗੀ।

ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਮਾਮਲੇ ‘ਚ ਮੈਜਿਸਟਰੀਅਲ ਜਾਂਚ ਦੇ ਆਦੇਸ਼ ਦਿੱਤੇ ਹਨ। ਉਧਰ ਡੀਸੀ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੇ ਪੱਤਰਕਾਰਾਂ ਨਾਲ ਗੱਲ ਬਾਤ ਦੌਰਾਨ ਬਟਾਲਾ ‘ ਚ 11 ਮੌਤਾਂ ਦੀ ਪੁਸ਼ਟੀ ਕੀਤੀ ਹੈ।ਉਨ੍ਹਾਂ ਖੁਦ ਇਹ ਮੰਨਿਆ ਕਿ ਬਿਆਸ ਦਰਿਆ ਦੇ ਨੇੜ ਲੇ ਇਲਾਕਿਆਂ ‘ਚ ਸ਼ਰਾਬੀ ਤਸਕਰੀ ਸਰਗਰਮ ਹੈ।

LEAVE A REPLY

Please enter your comment!
Please enter your name here