ਚੰਡੀਗੜ੍ਹ 05 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਜ਼ਹਿਰੀਲੀ ਸ਼ਰਾਬ ਮਾਲਮੇ ‘ਚ ਦੋਸ਼ੀਆਂ ਖਿਲਾਫ ਧਾਰਾ 302 ਤਹਿਤ ਕਤਲ ਕੇਸ ਦਰਜ ਕੀਤਾ ਜਾਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੂੰ ਹੁਕਮ ਦਿੱਤੇ ਹਨ ਕਿ ਇਸ ਘਟਨਾ ਵਿੱਚ ਸਿੱਧੀ ਸ਼ਮੂਲੀਅਤ ਵਾਲਿਆਂ ਵਿਰੁੱਧ IPC ਦੀ ਧਾਰਾ 302 ਤਹਿਤ ਕਤਲ ਕੇਸ ਦਰਜ ਕੀਤਾ ਜਾਵੇ।
ਮੁੱਖ ਮੰਤਰੀ ਕੈਪਟਨ ਸਿੰਘ ਨੇ ਕਿਹਾ ਕਿ ਨਕਲੀ ਸ਼ਰਾਬ ਦੇ ਕੇਸ ‘ਚ ਸਿਆਸੀ ਦਖ਼ਲਅੰਦਾਜ਼ੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਜਾਵੇਗਾ।ਮੁੱਖ ਮੰਤਰੀ ਨੇ ਇਸ ਘਟਨਾ ਨੂੰ ਹੁਣ ਤੱਕ ਦੀ ਸਭ ਤੋਂ ਵੱਡੀ ਤਰਾਸਦੀ ਦੱਸਦਿਆਂ ਪੀੜਤਾਂ ਲਈ ਇਨਸਾਫ ਦਾ ਵਾਅਦਾ ਕੀਤਾ।ਮੁੱਖ ਮੰਤਰੀ ਨੇ ਨਾਜਾਇਜ਼ ਸ਼ਰਾਬ ਬਣਾਉਣ ਤੇ ਤਸਕਰੀ ਲਈ ਐਕਸਾਈਜ਼ ਐਕਟ ਵਿੱਚ ਸਜ਼ਾ ਵਧਾਉਣ ਦਾ ਵਿਚਾਰ ਪੇਸ਼ ਕੀਤਾ।ਉਨ੍ਹਾਂ ਨੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਹੋਰ ਮੰਤਰੀਆਂ ਨਾਲ ਸਹਿਮਤੀ ਜ਼ਾਹਰ ਕੀਤੀ ਕਿ ਪਕੋਕਾ (ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ) ਨਾਲ ਸੰਗੀਨ ਅਪਰਾਧੀਆਂ ਨੂੰ ਕਾਬੂ ਕਰਨ ਵਿੱਚ ਸਹਾਇਤਾ ਮਿਲ ਸਕਦੀ ਹੈ।
ਤੁਹਾਨੂੰ ਦੱਸ ਦੇਈਏ ਕਿ ਮਾਝੇ ਦੇ ਤਿੰਨ ਜ਼ਿਲ੍ਹਿਆਂ ‘ਚ ਜ਼ਹਿਰੀਲੀ ਸ਼ਰਾਬ ਨਾਲ 100 ਤੋਂ ਵੱਧ ਲੋਕਾਂ ਦੀ ਜਾਨ ਚੱਲੇਗਈ ਸੀ।