*ਜ਼ਿਲਾ ਅਦਾਲਤੀ ਕੰਪਲੈਕਸ ਵਿਖੇ ਕੋਰੋਨਾ ਤੋਂ ਬਚਾਅ ਸਬੰਧੀਲਗਾਇਆ ਵੈਕਸੀਨੇਸ਼ਨ ਕੈਂਪ*

0
37

ਮਾਨਸਾ, 22 ਅਪ੍ਰੈਲ  (ਸਾਰਾ ਯਹਾਂ/ ਮੁੱਖ ਸੰਪਾਦਕ ): : ਸਿਵਲ ਹਸਪਤਾਲ ਮਾਨਸਾ ਵੱਲੋਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਦੇ ਸਹਿਯੋਗ ਨਾਲ ਜ਼ਿਲਾ ਅਦਾਲਤੀ ਕੰਪਲੈਕਸ ਵਿਖੇ ਕੋਰੋਨਾ ਵੈਕਸੀਨ ਦੀ ਤੀਸਰੀ ਡੋਜ (ਬੂਸ਼ਟਰ) ਲਗਾਉਣ ਲਈ ਕੈਂਪ ਲਗਾਇਆ ਗਿਆ, ਜਿਸ ਵਿੱਚ 43 ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ।  ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਸ਼ਿਲਪਾ ਵਰਮਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਬਚਾਅ ਦਾ ਇੱਕੋ-ਇੱਕ ਤਰੀਕਾ ਸਾਵਧਾਨੀ ਵਰਤਣਾ ਅਤੇ ਟੀਕਾਕਰਨ ਹੈ। ਉਨਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਇੱਕ ਬਹੁਤ ਹੀ ਘਾਤਕ ਬੀਮਾਰੀ ਹੈ ਪਰੰਤੂ ਕੁਝ ਸਾਵਧਾਨੀਆਂ ਦੀ ਵਰਤੋਂ ਨਾਲ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।  ਉਨਾਂ ਦੱਸਿਆ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਜ਼ਿਲੇ ਅੰਦਰ ਜਾਗਰੂਕਤਾ ਕੈਂਪ ਲਗਾਏ ਗਏ ਸਨ ਜਿਨਾਂ ਵਿੱਚ ਲੋਕਾਂ ਨੂੰ ਮਾਸਕ ਪਹਿਨਣ ਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਉਨਾਂ ਦੱਸਿਆ ਕਿ ਇਸ ਸਬੰਧੀ ਜ਼ਿਲਾ ਅਦਾਲਤੀ ਕੰਪਲੈਕਸ ਮਾਨਸਾ ਵਿਖੇ ਵੈਕਸੀਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦੇ ਫਲਸਰੂਪ ਬਹੁਤ ਸਾਰੇ ਜੱਜ ਸਾਹਿਬਾਨ, ਵਕੀਲ ਸਾਹਿਬਾਨ, ਸਟਾਫ ਅਤੇ ਆਮ ਲੋਕਾਂ ਨੇ ਵੈਕਸੀਨ ਦੀ ਤੀਸਰੀ ਡੋਜ ਲਗਵਾਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਿਸ ਹਰਪਾਲ ਕਿਰਨ ਏ.ਐਨ.ਐਮ ਅਤੇ ਮੋਹਿਤ ਮੌਜੂਦ ਸਨ।     

NO COMMENTS