ਮਾਨਸਾ, 09 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲੇ ਅੰਦਰ ਅੱਜ 25 ਕੋਵਿਡ ਪਾਜ਼ਟਿਵ ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਜ਼ਿਲਾ ਵਾਸੀਆਂ ਦੇ ਬਚਾਅ ਲਈ ਜ਼ਿਲੇ ਅੰਦਰ ਵੱਡੇ ਪੱਧਰ ’ਤੇ ਟੀਕਾਕਰਨ ਅਤੇ ਸੈਂਪਿਗ ਕੀਤੀ ਜਾ ਰਹੀ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਸੈਂਪਿਗ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸਮਾਂ ਰਹਿੰਦਿਆਂ ਹੀ ਇਸ ਵਾਇਰਸ ਦਾ ਪਤਾ ਲੱਗ ਜਾਂਦਾ ਹੈ ਅਤੇ ਬਾਕੀ ਵਿਅਕਤੀਆਂ ਨੂੰ ਇਸਦੀ ਲਾਗ ਤੋਂ ਬਚਾਇਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਵੱਡੇ ਪੱਧਰ ’ਤੇ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ ਅਤੇ ਜ਼ਿਲਾ ਵਾਸੀਆਂ ਦੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੇ ਪੱਧਰ ’ਤੇ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀ ਆਪਣਾ ਮੁਕੰਮਲ ਟੀਕਾਕਰਨ ਜ਼ਰੂਰ ਕਰਵਾਉਣ ਕਿਉਂਕਿ ਟੀਕਾਕਰਨ ਹੀ ਇਸ ਵਾਇਰਸ ਤੋਂ ਬਚਣ ਦਾ ਸਾਧਨ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਮਾਨਸਾ ਵਿਖੇ ਹੁਣ ਤੱਕ 3,65,604 ਵਿਅਕਤੀਆਂ ਦੀ ਸੈਂਪਿਗ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਅੰਦਰ 17 ਹਜ਼ਾਰ 202 ਕੇਸ ਪਾਜੀਟਿਵ ਪਾਏ ਗਏ ਹਨ, ਜਿਨਾਂ ਵਿੱਚੋਂ 16 ਹਜ਼ਾਰ 743 ਵਿਅਕਤੀ ਪੂਰੀ ਤਰਾਂ ਤੰਦਰੁਸਤ ਹੋ ਚੁੱਕੇ ਹਨ। ਉਨਾਂ ਦੱਸਿਆ ਕਿ ਜ਼ਿਲੇ ਵਿੱਚ ਅੱਜ 05 ਹੋਰ ਵਿਅਕਤੀ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ, ਜਿਨਾਂ ਵਿੱਚ ਸਿਹਤ ਬਲਾਕ ਮਾਨਸਾ ਵਿਖੇ 1, ਬਲਾਕ ਬੁਢਲਾਡਾ ਵਿਖੇ 2 ਅਤੇ ਬਲਾਕ ਖ਼ਿਆਲਾ ਕਲਾਂ ਵਿਖੇ 2 ਵਿਅਕਤੀ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਜਾਰੀ ਸਾਵਧਾਨੀਆਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।