*ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ*

0
10

ਮਾਨਸਾ, 16 ਅਗਸਤ(ਸਾਰਾ ਯਹਾਂ/ਮੁੱਖ ਸੰਪਾਦਕ) : ਸਿਵਲ ਹਸਪਤਾਲ ਮਾਨਸਾ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਸਥਾਨਕ ਅਦਾਲਤ ਅਹਾਤੇ ਵਿੱਚ ਕੋਰੋਨਾ ਵੈਕਸੀਨ ਲਗਾਉਣ ਲਈ ਇੱਕ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 80 ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ।  ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਸ਼ਿਲਪਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਦਾ ਇੱਕੋ-ਇੱਕ ਤਰੀਕਾ ਸਾਵਧਾਨੀ ਵਰਤਣਾ ਅਤੇ ਟੀਕਾਕਰਨ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਇੱਕ ਬਹੁਤ ਹੀ ਘਾਤਕ ਬੀਮਾਰੀ ਹੈ ਪਰੰਤੂ ਇਸ ਦਾ ਮਤਲਬ ਇਹ ਨਹੀਂ ਕਿ ਇਸ ਤੋਂ ਬਚਿਆ ਨਹੀਂ ਜਾ ਸਕਦਾ। ਇਸ ਮਹਾਂਮਾਰੀ ਤੋਂ ਬਚਾਅ ਲਈ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਨੇ ਬਹੁਤ ਸਾਰੇ ਜਾਗਰੂਕਤਾ ਕੈਂਪ ਲਗਾਏ, ਲੋਕਾਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ।  ਇਸ ਸਬੰਧੀ ਜ਼ਿਲ੍ਹਾ ਅਦਾਲਤੀ ਕੰਪਲੈਕਸ, ਮਾਨਸਾ ਵਿਖੇ ਵੈਕਸੀਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦੇ ਫਲਸਰੂਪ ਬਹੁਤ ਸਾਰੇ ਜੱਜ ਸਾਹਿਬਾਨ, ਵਕੀਲ ਸਾਹਿਬਾਨ, ਸਟਾਫ ਅਤੇ ਆਮ ਲੋਕਾਂ ਨੇ ਵੈਕਸੀਨ ਲਗਵਾ ਕੇ ਇਸ ਘਾਤਕ ਬੀਮਾਰੀ ਤੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸੋਸ਼ੀਏਸ਼ਨ ਬਾਰ ਪ੍ਰਧਾਨ ਕਿ੍ਰਸ਼ਨ ਚੰਦ ਗਰਗ, ਐਡਵੋਕੇਟ ਪਰਮਿੰਦਰ ਸਿੰਘ ਬਹਿਣੀਵਾਲ ਆਦਿ ਮੌਜੂਦ ਸਨ। 

NO COMMENTS