ਮਾਨਸਾ, 27 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਾਨਸਾ ਸ਼੍ਰੀ ਐੱਚ.ਐਸ. ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਐਡਵੋਕੇਟ ਸ਼੍ਰੀ ਬਲਵੰਤ ਭਾਟੀਆ ਦੀ ਅਗਵਾਈ ਹੇਠ ਮਾਤਾ ਸੁੰਦਰੀ ਗਰਲਜ਼ ਕਾਲਜ਼ ਮਾਨਸਾ ਵਿਖੇ ਸੈਮੀਨਾਰ ਲਗਾ ਕੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ ਗਿਆ।
ਇਸ ਮੋਕੇ ਐਡਵੋਕੇਟ ਸ਼੍ਰੀ ਬਲਵੰਤ ਭਾਟੀਆ ਅਤੇ ਡਾ. ਬਰਿੰਦਰ ਕੌਰ, ਪ੍ਰਿੰਸੀਪਲ ਵੱਲੋਂ ਵਿਦਿਆਰਥੀਣਾਂ ਨੂੰ ਸੰਵਿਧਾਨ ਦੇ ਬੁਨਿਆਦੀ ਢਾਂਚੇ, ਪ੍ਰਸਤਾਵਨਾ, ਬੁਨਿਆਦੀ ਕਰਤੱਵਾਂ ਅਤੇ ਰਾਜਨੀਤੀ ਦੇ ਨਿਰਦੇਸ਼ਕ ਸਿਧਾਂਤਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਦੀਆਂ ਚੱਲ ਰਹੀਆਂ ਸੇਵਾਵਾਂ ਅਤੇ ਨੈਸ਼ਨਲ ਟੋਲ ਫਰੀ ਨੰਬਰ 15100 ਬਾਰੇ ਵੀ ਜਾਣਕਾਰੀ ਦਿੱਤੀ।
ਇਸ ਦੌਰਾਨ ਹੋਰਨਾਂ ਤੋਂ ਇਲਾਵਾ ਕਾਲਜ ਦੇ ਪ੍ਰੋਫੈਸਰ ਅਤੇ ਵਿਦਿਆਰਥਣਾਂ ਮੌਜੂਦ ਸਨ।