ਮਾਨਸਾ, 01 ਜੂਨ:(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਆਰੀਆ ਸੀਨੀਅਰ ਸੈਕੰਡਰੀ ਸਕੂਲ, ਮਾਨਸਾ ਵਿਖੇ ਸਥਾਪਿਤ ਪੋÇਲੰਗ ਬੂਥ ਨੰਬਰ 82 ’ਤੇ ਵੋਟ ਪਾਉਣ ਲਈ ਲੱਗੀ ਲਾਈਨ ਵਿਚ ਲੱਗ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।
ਇਸ ਮੌਕੇ ਲੋਕਾਂ ਨੂੰ ਸੁਨੇਹਾ ਦਿੰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਦੇ ਇਸ ਪਰਵ ਵਿਚ ਹਰ ਇਕ ਵੋਟਰ ਨੂੰ ਆਪਣੀ ਭਾਗੀਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ। ਹਰੇਕ ਜ਼ਿਲ੍ਹਾ ਵਾਸੀ ਨੂੰ ਇਕ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸੰਵਿਧਾਨਿਕ ਤੌਰ ’ਤੇ ਮਿਲੇ ਵੋਟ ਦੇ ਹੱਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਬਿਨ੍ਹਾਂ ਡਰ, ਭੈਅ, ਲਾਲਚ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਹਰੇਕ ਦੂਜੇ ਲੋਕਾਂ ਨੂੰ ਵੀ ਵੋਟ ਦੀ ਮਹੱਤਤਾ ਬਾਰੇ ਪ੍ਰੇਰਿਤ ਕਰੀਏ ਤਾਂ ਜੋ ਕੋਈ ਵੀ ਵੋਟਰ ਵੋਟ ਦੇ ਹੱਕ ਤੋਂ ਵਾਂਝਾ ਨਾ ਰਹੇ। ਉਨ੍ਹਾਂ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਆਪਣੀ ਸਮਝ ਅਤੇ ਪੂਰੇ ਉਤਸ਼ਾਹ ਨਾਲ ਵਧ ਚੜ੍ਹ ਕੇ ਵੋਟ ਪਾਉਣ ਦੀ ਅਪੀਲ ਕੀਤੀ।