ਮਾਨਸਾ, 11 ਅਗਸਤ :(ਸਾਰਾ ਯਹਾਂ/ਮੁੱਖ ਸੰਪਾਦਕ)
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ।
ਹੁਕਮ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਿਸ ਵੱਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਮੋਬਾਇਲ ਫੋਨ, ਨਸ਼ੀਲੀਆਂ ਦਵਾਈਆਂ/ਪਦਾਰਥ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਬਰਾਮਦ ਹੋਣ ਸਬੰਧੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਲਈ ਅਜਿਹੀਆਂ ਘਟਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾ ਕੇ ‘ਨੋ ਡੋਰੋਨ ਜ਼ੋਨ’ ਘੋਸ਼ਿਤ ਕਰਨ ਦੀ ਮੰਗ ਕੀਤੀ ਗਈ ਹੈ।
ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹੇਗਾ।