*ਜ਼ਿਲ੍ਹਾ ਤੇ ਸ਼ੈਸ਼ਨਜ਼ ਜੱਜ ਵੱਲੋਂ ਜ਼ੁਡੀਸ਼ੀਅਲ ਅਧਿਕਾਰੀਆਂ ਨਾਲ ਨੈਸ਼ਨਲ ਲੋਕ ਅਦਾਲਤ ਦੀ ਸਫ਼ਲਤਾ ਬਾਰੇ ਮੀਟਿੰਗ*

0
19

ਮਾਨਸਾ, 6 ਅਗਸਤ (ਸਾਰਾ ਯਹਾਂ/ਹਿਤੇਸ਼ ਸ਼ਰਮਾ): ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਹੁਕਮਾਂ ਅਨੁਸਾਰ 11 ਸਤੰਬਰ 2021 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੋਕ ਅਦਾਲਤ ਵਿੱਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈਕਾਂ ਦੇ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਉਜਰਤ ਸਬੰਧੀ ਝਗੜੇ, ਬਿਜਲੀ, ਪਾਣੀ, ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ।

         ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਜ਼ਨਜ ਜੱਜ ਸ਼੍ਰੀਮਤੀ ਨਵਜੋਤ ਕੋਰ ਵੱਲੋਂ ਜ਼ਿਲ੍ਹੇ ਦੇ ਸਾਰੇ ਜੁਡੀਸ਼ੀਅਲ ਅਫਸਰਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਜਿਸ ਨੂੰ ਸੰਬੋਧਨ ਕਰਦਿਆਂ ਸੈਸ਼ਨਜ ਜੱਜ ਨੇ ਸਾਰੇ ਹੀ ਜੁਡੀਸ਼ੀਅਲ ਅਫਸਰਾਂ ਨੂੰ 11 ਸਤੰਬਰ ਨੂੰ ਆ ਰਹੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਕਰਨ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੁਡੀਸ਼ੀਅਲ ਅਫਸਰ ਆਪਣੀਆਂ ਅਦਾਲਤਾਂ ਵਿੱਚ ਚੱਲ ਰਹੇ ਕੋਰਟ ਕੇਸਾਂ ਵਿੱਚ ਦੋਵਾਂ ਧਿਰਾਂ ਨੂੰ ਬੁਲਾ ਕੇ ਕੋਸ਼ਿਸ਼ ਕਰਨ ਕਿ ਉਨ੍ਹਾਂ ਦੇ ਆਪਸੀ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਇਆ ਜਾ ਸਕੇ ਤਾਂ ਜੋ ਲੋਕਾਂ ਨੂੰ ਕੋਰਟ ਦੇ ਚੱਕਰਾਂ ਤੋਂ ਰਾਹਤ ਮਿਲ ਸਕੇ। ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮਨੋਰਥ ਲੋਕਾਂ ਦੇ ਕੇਸਾਂ ਦਾ ਸਹਿਮਤੀ ਨਾਲ ਨਿਪਟਾਰਾ ਕਰਵਾਉਣਾ ਹੈ।

        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਸ਼ਿਲਪਾ ਨੇ ਸਾਰੇ ਹੀ ਜੁਡੀਸ਼ੀਅਲ ਅਫਸਰਾਂ ਤੋਂ ਲੋਕ ਅਦਾਲਤ ਦੇ ਲਈ ਸਹਿਯੋਗ ਦੀ ਮੰਗ ਕੀਤੀ ਤਾਂ ਕਿ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਸਕੇ।

        ਇਸ ਮੌਕੇ ਅਡੀਸ਼ਨਲ ਸੈਸ਼ਨਜ ਜੱਜ ਮਨਜੋਤ ਕੌਰ, ਅਡੀਸ਼ਨਲ ਸੈਸ਼ਨਜ ਜੱਜ ਮਨਦੀਪ ਢਿੱਲੋਂ, ਅਡੀਸ਼ਨਲ ਸੈਸ਼ਨਜ ਜੱਜ ਅਮੀਤਾ ਸਿੰਘ, ਅਡੀਸ਼ਨਲ ਸੈਸ਼ਨਜ ਜੱਜ ਦਿਨੇਸ਼ ਕੁਮਾਰ, ਸਿਵਲ ਜੱਜ ਸੀਨੀਅਰ ਡਵੀਜ਼ਨ ਸੁਮਿਤ ਭੱਲਾ, ਸੀ.ਜੇ.ਐਮ ਅਤੁਲ ਕੰਬੋਜ, ਸਿਵਲ ਜੱਜ ਸੀਨੀਅਰ ਡੀਵੀਜ਼ਨ ਹਰੀਸ਼ ਕੁਮਾਰ ਅਤੇ ਸਿਵਲ ਜੱਜ ਜੂਨੀਅਰ ਡੀਵੀਜ਼ਨ ਦਿਲਸ਼ਾਦ ਕੌਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here