*ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ*

0
25
Oplus_0

ਮਾਨਸਾ, 24 ਨਵੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)

   ਸ਼੍ਰੀ ਐਚ.ਐਸ.ਗਰੇਵਾਲ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਤੇ ਮਿਸ. ਰਾਜਵਿੰਦਰ ਕੌਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਤੇ ਮਿਸ. ਗੁਰਜੀਤ ਕੌਰ ਢਿੱਲੋ, ਸੀ.ਜੇ.ਐੱਮ, ਮਾਨਸਾ ਅਤੇ ਸ਼੍ਰੀ ਪੁਸ਼ਵਿੰਦਰ ਸਿੰਘ, ਏ.ਸੀ.ਜੇ.ਐੱਮ, ਮਾਨਸਾ ਵੱਲੋਂ ਜ਼ਿਲ੍ਹਾ ਜੇਲ੍ਹ, ਮਾਨਸਾ ਦਾ ਦੌਰਾ ਕੀਤਾ ਗਿਆ।

     ਇਸ ਦੌਰਾਨ ਜੱਜ ਸਾਹਿਬਾਨਾਂ ਵੱਲੋਂ ਮੇਲ ਅਤੇ ਫੀਮੇਲ ਬੈਰਕਾਂ, ਲੰਗਰ ਹਾਲ, ਫਰੰਟ ਆਫਿਸ, ਜੇਲ੍ਹ ਵਿੱਚ ਬਣੇ ਹਸਪਤਾਲ ਦੀ ਚੈਕਿੰਗ ਕੀਤੀ ਗਈ। 

    ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ, ਸ਼੍ਰੀ ਐਚ.ਐਸ. ਗਰੇਵਾਲ ਵੱਲੋਂ ਕੈਦੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਸੁਣਿਆ ਅਤੇ  ਜੇਲ੍ਹ ਅਧਿਕਾਰੀਆਂ ਨੂੰ ਉਕਤ ਪਰੇਸ਼ਾਨੀਆਂ ਦਾ ਹੱਲ ਕਰਨ ਬਾਰੇ ਕਿਹਾ। ਕੈਦੀਆਂ ਦੀਆਂ ਕੁੱਝ ਮੁਸ਼ਕਿਲਾਂ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ। 

     ਉਨ੍ਹਾਂ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ।

     ਇਸ ਮੌਕੇ ਸ਼੍ਰੀ ਇਕਬਾਲ ਸਿੰਘ ਬਰਾੜ, ਸੁਪਰਡੈਂਟ, ਜ਼ਿਲ੍ਹਾ ਜੇਲ੍ਹ ਮਾਨਸਾ, ਸ਼੍ਰੀ ਸੁਖਪਾਲ ਸਿੰਘ, ਅਸਿਸਟੈਂਟ ਜੇਲ੍ਹ ਸੁਪਰਡੈਂਟ ਹਾਜਰ ਸਨ।

LEAVE A REPLY

Please enter your comment!
Please enter your name here