*ਜ਼ਿਲ੍ਹਾ ਤੇ ਸੈਸ਼ਨ ਜੱਜ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ*

0
70

ਮਾਨਸਾ, 25 ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ)
ਸ੍ਰੀ ਐਚ.ਐਸ.ਗਰੇਵਾਲ, ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਤੇ ਸ੍ਰੀ ਅਮਿਤ ਕੁਮਾਰ ਗਰਗ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਤੇ ਮਿਸ. ਗੁਰਜੀਤ ਕੌਰ ਢਿੱਲੋ, ਸੀ.ਜੇ.ਐੱਮ, ਮਾਨਸਾ ਵੱਲੋਂ ਜ਼ਿਲ੍ਹਾ ਜੇਲ੍ਹ, ਮਾਨਸਾ ਦਾ ਦੌਰਾ ਕੀਤਾ ਗਿਆ।
ਇਸ ਦੌਰਾਨ ਜੱਜ ਸਾਹਿਬਾਨਾਂ ਵੱਲੋਂ ਮੇਲ ਅਤੇ ਫੀਮੇਲ ਬੈਰਕਾਂ, ਲੰਗਰ ਹਾਲ, ਫਰੰਟ ਆਫਿਸ ਅਤੇ ਜੇਲ੍ਹ ਵਿੱਚ ਬਣੇ ਹਸਪਤਾਲ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ, ਸ੍ਰੀ ਐਚ.ਐਸ. ਗਰੇਵਾਲ ਵੱਲੋਂ ਕੈਦੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਉਕਤ ਪਰੇਸ਼ਾਨੀਆਂ ਦਾ ਹੱਲ ਕਰਨ ਬਾਰੇ ਕਿਹਾ ਅਤੇ ਕੁੱਝ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ।
ਜੱਜ ਸਾਹਿਬ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਇੱਕ ਮੈਡੀਕਲ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚਮੜੀ, ਡੈਂਟਲ, ਗਾਇਨਾਕਲੋਜਿਸਟ ਆਦਿ ਦੇ ਮਾਹਿਰ ਡਾਕਟਰਾਂ ਵੱਲੋਂ ਜੇਲ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀ ਜਾਂਚ ਕੀਤੀ ਗਈ।
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਇਸ ਤਰ੍ਹਾਂ ਦੇ ਮੈਡੀਕਲ ਚੈੱਕਅੱਪ ਕੈਂਪ ਭਵਿੱਖ ਵਿੱਚ ਵੀ ਲੱਗਦੇ ਰਹਿਣਗੇ।
ਇਸ ਮੌਕੇ ਸ੍ਰੀ ਜਗਜੀਤ ਸਿੰਘ, ਡਿਪਟੀ ਸੁਪਰਡੰਟ, ਜ਼ਿਲ੍ਹਾ ਜੇਲ੍ਹ ਮਾਨਸਾ, ਸ੍ਰੀ ਸੁਖਪਾਲ ਸਿੰਘ, ਅਸਿਸਟੈਂਟ ਜੇਲ੍ਹ ਸੁਪਰਡੰਟ, ਸ੍ਰੀ ਅਨੂ ਮਲਿਕ, ਅਸਿਸਟੈਂਟ ਸੁਪਰਡੰਟ ਜੇਲ੍ਹ ਹਾਜਰ ਸਨ।

LEAVE A REPLY

Please enter your comment!
Please enter your name here