*ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ*

0
25

ਮਾਨਸਾ, 05 ਜੂਨ : (ਸਾਰਾ ਯਹਾਂ/ਮੁੱਖ ਸੰਪਾਦਕ)
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿੱਚ ਕਿਹਾ ਗਿਆ ਹੈ ਕਿ ਰਾਜਨੀਤਿਕ ਪਾਰਟੀਆਂ ਅਤੇ ਜੱਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਲਾਊਡ ਸਪੀਕਰ ਲਗਾ ਕੇ ਭਾਸ਼ਨ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ, ਜਿਸ ਨਾਲ ਅਮਨ ਸ਼ਾਂਤੀ ਵਿੱਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਜਿਸ ਨਾਲ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਔਕੜ ਪੇਸ਼ ਆਉਂਦੀ ਹੈ।
ਇਹ ਹੁਕਮ 31 ਜੁਲਾਈ 2024 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here