*ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਵਿੱਚ ਕਮਾਲਪੁਰ ਸਕੂਲ ਦੀ ਖਿਡਾਰਨ ਨੇ ਹਾਸਿਲ ਕੀਤਾ ਪਹਿਲਾ ਸਥਾਨ*

0
32

ਦਿੜ੍ਹਬਾ ਮੰਡੀ, 20 ਫਰਵਰੀ (ਸਾਰਾ ਯਹਾਂ/ਮੁੱਖ ਸੰਪਾਦਕ) :ਲੜਕੀਆਂ ਲਈ ਰਾਣੀ ਲਕਸ਼ਮੀ ਬਾਈ ਆਤਮ ਰੱਖਿਆ ਸਿਖਲਾਈ ਸਕੀਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਕਮਾਲਪੁਰ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਜੇਤੂ ਵਿਦਿਆਰਥਣ ਦਾ ਸਕੂਲ ਪਹੁੰਚਣ ‘ਤੇ ਸਕੂਲ ਮੁਖੀ ਡਾ. ਪਰਮਿੰਦਰ ਸਿੰਘ ਦੇਹੜ੍ਹ ਅਤੇ ਸਮੂਹ ਸਟਾਫ ਵੱਲੋਂ ਸਵਾਗਤ ਕੀਤਾ ਗਿਆ। ਅਧਿਆਪਕ ਹੇਮੰਤ ਸਿੰਘ ਨੇ ਦੱਸਿਆ ਕਿ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਮਿਡਲ ਵਰਗ ਦੇ 40 ਕਿਲੋਗ੍ਰਾਮ ਤੋਂ ਘੱਟ ਭਾਰ ਵਰਗ ਵਿੱਚ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਡਾ. ਪਰਮਿੰਦਰ ਸਿੰਘ ਦੇਹੜ੍ਹ ਨੇ ਜੇਤੂ ਵਿਦਿਆਰਥਣ ਜਸਪ੍ਰੀਤ ਕੌਰ, ਡੀਪੀਈ ਰਮਨਦੀਪ ਸਿੰਘ ਅਤੇ ਕਰਾਟੇ ਕੋਚ ਗੁਰਤੇਜ ਸਿੰਘ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਉਮੀਦ ਕੀਤੀ ਕਿ ਇਹ ਵਿਦਿਆਰਥਣ ਭਵਿੱਖ ਵਿੱਚ ਵੀ ਸ਼ਾਨਦਾਰ ਪ੍ਰਾਪਤੀਆਂ ਕਰਕੇ ਇਸ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਦੀ ਰਹੇਗੀ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

NO COMMENTS