
ਬਠਿੰਡਾ 8 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਬਠਿੰਡਾ ਵਿਖੇ ਸਕੂਲੀ ਤੀਜੇ ਪੜਾਅ ਦੀਆਂ 68 ਵੀਆਂ ਜ਼ਿਲ੍ਹਾ ਗਰਮ ਰੁੱਤ ਖੇਡਾਂ ਕਰਵਾਈਆਂ ਜਾ ਰਹੀਆਂ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆ
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਨੇ ਦੱਸਿਆ ਕਿ ਤੀਜੇ ਪੜਾਅ ਦੀਆਂ ਗਰਮ ਰੁੱਤ ਖੇਡਾਂ 9 ਸਤੰਬਰ ਤੋਂ 13 ਸਤੰਬਰ ਤੱਕ ਕਰਵਾਈਆ ਜਾ ਰਹੀਆਂ ਹਨ। ਇਹਨਾਂ ਖੇਡਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਇਹਨਾਂ ਖੇਡਾਂ ਲਈ ਪ੍ਰਿੰਸੀਪਲ ਜਸਵੀਰ ਸਿੰਘ, ਪ੍ਰਿੰਸੀਪਲ ਜਗਤਾਰ ਸਿੰਘ, ਪ੍ਰਿੰਸੀਪਲ ਕਰਮਜੀਤ ਸਿੰਘ, ਪ੍ਰਿੰਸੀਪਲ ਅਮਨਪ੍ਰੀਤ ਸਿੰਘ, ਪ੍ਰਿੰਸੀਪਲ ਜੋਗਿੰਦਰ ਸਿੰਘ, ਮੁੱਖ ਅਧਿਆਪਕ ਮਨਿੰਦਰ ਸਿੰਘ ਨੋਡਲ ਅਫ਼ਸਰ ਲਗਾਏ ਗਏ ਹਨ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਹਨਾਂ ਖੇਡਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਲੈਕਚਰਾਰ ਵਰਿੰਦਰ ਸਿੰਘ ਬਨੀ, ਲੈਕਚਰਾਰ ਸੁਖਜਿੰਦਰ ਪਾਲ ਸਿੰਘ, ਲੈਕਚਰਾਰ ਵਿਨੋਦ ਕੁਮਾਰ, ਲੈਕਚਰਾਰ ਸੰਦੀਪ ਸਿੰਘ, ਲੈਕਚਰਾਰ ਸੁਖਜੀਤਪਾਲ ਸਿੰਘ ਹਰਪ੍ਰੀਤ ਸਿੰਘ, ਅਵਤਾਰ ਸਿੰਘ, ਰਾਜਿੰਦਰ ਸ਼ਰਮਾ ਕਨਵੀਨਰ ਅਤੇ ਜਸਵਿੰਦਰ ਸਿੰਘ ਪੱਕਾ ਕਲਾਂ, ਨਰਿੰਦਰ ਸ਼ਰਮਾ, ਹਰਮੰਦਰ ਸਿੰਘ, ਜਗਦੀਪ ਸਿੰਘ, ਸੁਰਿੰਦਰ ਸਿੰਗਲਾ ਅਤੇ ਸੁਖਜਿੰਦਰਪਾਲ ਕੌਰ ਕੋ ਕਨਵੀਨਰ ਲਗਾਏ ਗਏ ਹਨ।
ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ
ਤੀਜੇ ਪੜਾਅ ਵਿੱਚ ਕਬੱਡੀ ਨੈਸ਼ਨਲ ਸਟਾਈਲ, ਹੈਂਡਬਾਲ, ਕਿਕ੍ਰੇਟ, ਵਾਲੀਬਾਲ, ਰੱਸਾਕਸ਼ੀ,ਟੇਬਲ ਟੈਨਿਸ,ਲਾਅਨਟੈਨਿਸ, ਗੱਤਕਾ, ਬਾਸਕਿਟਬਾਲ ਕਰਵਾਏ ਜਾਣਗੇ।
ਇਹ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੁੰਗਵਾਲੀ,ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ,ਗੁਰੂ ਨਾਨਕ ਪਬਲਿਕ ਸਕੂਲ ਕਮਲਾ ਨਹਿਰੂ ਕਲੋਨੀ ਬਠਿੰਡਾ,ਪੁਲਿਸ ਪਬਲਿਕ ਸਕੂਲ ਬਠਿੰਡਾ,
ਤਾਰਾ ਕਾਨਵੇਂਟ ਸਕੂਲ ਤਲਵੰਡੀ ਸਾਬੋ,ਐਮ ਐਸ ਡੀ ਸੰਤ ਪੁਰਾ, ਪਰਾਇਮ ਅਕੈਡਮੀ ਕੋਟਸ਼ਮੀਰ, ਸਰਕਾਰੀ ਹਾਈ ਸਕੂਲ ਸਿਧਾਣਾ ਵਿਖੇ ਕਰਵਾਈਆਂ ਜਾਣਗੀਆਂ।
