
ਮਾਨਸਾ, 07 ਫਰਵਰੀ : (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਉਪ ਸਕੱਤਰ, ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ 5 ਸ਼ਾਖਾ) ਦੇ ਪੱਤਰ ਰਾਹੀਂ ਕਿਹਾ ਗਿਆ ਹੈ ਕਿ ਬੀਤੇ ਦਿਨੀਂ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਰਤਨਾਕ ਪ੍ਰਦਰਸ਼ਨ/ਸਟੰਟ ’ਤੇ ਪਾਬੰਦੀ ਲਗਾਈ ਜਾਂਦੀ ਹੈ।
ਇਹ ਹੁਕਮ 31 ਮਾਰਚ 2024 ਤੱਕ ਲਾਗੂ ਰਹੇਗਾ।
