
ਮਾਨਸਾ, 04 ਮਈ:- (ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) : ਪੰਜਾਬ ਰਾਜ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜਲੰਧਰ ਵਿਖੇ ਇੱਕ ਬਹੁਤ ਵੱਡੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਜ਼ਿਲ੍ਹਾ ਮਾਨਸਾ ਦੇ ਡੀ.ਸੀ. ਦਫ਼ਤਰ ਦੇ ਦਰਜ਼ -3 ਮੁਲਾਜ਼ਮਾਂ ਨੇ ਵਧੀਕ ਡਿਪਟੀ ਕਮਿਸ਼ਨਰ ਮਾਨਸਾ, ਉਪ ਮੰਡਲ ਮੈਜਿਸਟਰੇਟ ਮਾਨਸਾ/ਬੁਢਲਾਡਾ/ਸਰਦੂਲਗੜ੍ਹ, ਸਹਾਇਕ ਕਮਿਸ਼ਨਰ (ਜੀ) ਮਾਨਸਾ ਅਤੇ ਜ਼ਿਲ੍ਹਾ ਮਾਲ ਅਫ਼ਸਰ ਮਾਨਸਾ ਨੂੰ ਇੱਕ ਸਾਂਝਾ ਪੱਤਰ ਜਾਰੀ ਕੀਤਾ ਹੈ। ਜਿਸ ਵਿੱਚ ਸਾਰੇ ਮੁਲਾਜ਼ਮਾਂ ਵੱਲੋਂ 05 ਮਈ 2023 ਨੂੰ ਜਲੰਧਰ ਵਿਖੇ ਹੋਣ ਵਾਲੀ ਰੈਲੀ ਵਿੱਚ ਸ਼ਾਮਲ ਹੋਣ ਸਮੂਹਿਕ ਛੁੱਟੀ ਲੈਣ ਲਈ ਕਿਹਾ ਗਿਆ ਹੈ ਅਤੇ ਸੂਚਿਤ ਕੀਤਾ ਗਿਆ ਹੈ।
