ਮਾਨਸਾ, 5 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ): ਸੇਵਾ ਕੇਂਦਰ ਮਾਨਸਾ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸ੍ਰੀ ਇੰਦਰਜੀਤ ਸਿੰਘ, ਜ਼ਿਲ੍ਹਾ ਮੈਨੇਜਰ, ਸੇਵਾ ਕੇਂਦਰ ਦਾ ਟੈਸਟ ਕੋਰੋਨਾ ਪਾਜ਼ਿਟਿਵ ਆਉਣ ਕਾਰਨ ਅਹਿਤਿਆਤ ਵਜੋਂ 6 ਅਕਤੂਬਰ ਨੂੰ ਸੇਵਾ ਕੇਂਦਰ (ਟਾਈਪ 1) ਨੂੰ ਬੰਦ ਰੱਖਿਆ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਸੇਵਾ ਕੇਂਦਰ ਦੀਆਂ ਹਦਾਇਤਾਂ ਅਨੁਸਾਰ ਸੇਵਾ ਕੇਂਦਰ ਦਾ ਸਾਰਾ ਸਟਾਫ 6 ਅਕਤੂਬਰ ਨੂੰ ਕੋਰੋਨਾ ਰੈਪਿਡ ਟੈਸਟ ਕਰਵਾਏਗਾ ਅਤੇ ਸੇਵਾ ਕੇਂਦਰ ਨੂੰ ਸੈਨੇਟਾਈਜ਼ ਕਰਨ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾਵੇਗੀ।