*ਜ਼ਿਲ੍ਹਾ ਮਾਨਸਾ ਵਿਖੇ ਮਿਸ਼ਨ ਫ਼ਤਿਹ ਤਹਿਤ ਅੱਜ 165 ਨਾਗਰਿਕ ਹੋਏ ਸਿਹਤਯਾਬ*

0
31

ਮਾਨਸਾ, 30 ਅਪ੍ਰੈਲ (ਸਾਰਾ ਯਹਾਂ/ਜੋਨੀ ਜਿੰਦਲ) : ਜ਼ਿਲ੍ਹਾ ਮਾਨਸਾ ਵਿਖੇ ਅੱਜ 165 ਹੋਰ ਨਾਗਰਿਕ ਕੋਰੋਨਾ ਨੂੰ ਮਾਤ ਦੇਣ ਵਿੱਚ ਸਫ਼ਲ ਰਹੇ ਹਨ ਜਿਸ ਨਾਲ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ 4144 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜਿਥੇ ਸਿਹਤ ਸਾਵਧਾਨੀਆਂ ਦੀ ਇੰਨ ਬਿੰਨ ਪਾਲਣਾ ਬੇਹੱਦ ਜ਼ਰੂਰੀ ਹੈ ਉਥੇ ਹੀ ਸਮੇਂ ਸਮੇਂ ’ਤੇ ਨਾਗਰਿਕਾਂ ਦੁਆਰਾ ਟੈਸਟਿੰਗ ਅਤੇ ਟੀਕਾਕਰਨ ਵੀ ਕਰਵਾਉਣਾ ਲਾਜ਼ਮੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਸਲਾਹਾਂ ਦੀ ਪਾਲਣਾ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੈਂਪÇਲੰਗ ਦੀ ਦਰ ਵਿੱਚ ਵੱਡਾ ਵਾਧਾ ਕਰ ਦਿੱਤਾ ਗਿਆ ਹੈ ਜਿਸ ਦੇ ਚਲਦਿਆਂ 1436 ਸੈਂਪਲ ਲਏ ਗਏ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 1 ਲੱਖ 46 ਹਜ਼ਾਰ 803 ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਜਿਨ੍ਹਾਂ ਵਿੱਚੋਂ 6351 ਪਾਜ਼ੀਟਿਵ ਪਾਏ ਗਏ ਅਤੇ ਜਿਸ ਤੇਜ਼ੀ ਨਾਲ ਇਹ ਅੰਕੜੇ ਵਧ ਰਹੇ ਹਨ ਉਹ ਬੇਹੱਦ ਚਿੰਤਾ ਦਾ ਵਿਸ਼ਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਇਹ ਵਾਈਰਸ ਤੇਜ਼ੀ ਨਾਲ ਫੈਲ ਰਿਹਾ ਹੈ ਜਿਸ ਦੇ ਪਾਸਾਰ ਨੂੰ ਰੋਕਣ ਲਈ ਨਾਗਰਿਕਾਂ ਨੂੰ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਦੀ ਲੋੜ ਹੈ ਕਿਉਂਕਿ ਇਹ ਵਾਈਰਸ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਬਹੁਤ ਤੇਜ਼ੀ ਨਾਲ ਫੈਲਦਾ ਹੈ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਵਿੱਚ 220 ਪਾਜ਼ੀਟਿਵ ਕੇਸ ਆਏ ਹਨ ਜਿਸ ਨਾਲ ਹੁਣ 2133 ਕੇਸ ਐਕਟਿਵ ਹੋ ਗਏ ਹਨ ਜਦਕਿ ਹੁਣ ਤੱਕ 74 ਨਾਗਰਿਕਾਂ ਦੀਆਂ ਕੀਮਤੀ ਜਾਨਾਂ ਕੋਰੋਨਾ ਕਾਰਨ ਚਲੀਆਂ ਗਈਆਂ ਹਨ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਯੋਜਨਾਬੱਧ ਢੰਗ ਨਾਲ ਟੀਕਾਕਰਨ ਤੇ ਟੈਸਟਿੰਗ ਕੈਂਪ ਲਗਾਏ ਜਾ ਰਹੇ ਹਨ ਅਤੇ ਰੋਜ਼ਾਨਾ ਦੇ ਆਧਾਰ ’ਤੇ ਸਾਰੇ 5 ਬਲਾਕਾਂ ਦੇ ਪਿੰਡਾਂ ਵਿੱਚ ਕੈਂਪ ਲਗਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਟੀਕਾਕਰਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਅੱਜ ਦਿਹਾਤੀ ਖੇਤਰਾਂ ਵਿੱਚ 405 ਨਾਗਰਿਕਾਂ ਨੇ ਟੀਕਾਕਰਨ ਕਰਵਾਇਆ ਜਦਕਿ ਹੁਣ ਤੱਕ ਜ਼ਿਲ੍ਹੇ ਵਿੱਚ 40 ਹਜ਼ਾਰ 472 ਨਾਗਰਿਕਾਂ ਦੁਆਰਾ ਟੀਕੇ ਦੀ ਪਹਿਲੀ ਡੋਜ਼ ਜਦਕਿ 4432 ਵੱਲੋਂ ਦੂਜੀ ਡੋਜ਼ ਲਗਵਾਈ ਜਾ ਚੁੱਕੀ ਹੈ। 

LEAVE A REPLY

Please enter your comment!
Please enter your name here